
Sukhpal Khaira | ਸਪੀਕਰ 'ਤੇ ਵਰ੍ਹੇ ਖਹਿਰਾ, ਕੋਈ ਨਿੱਜੀ ਰੰਜਿਸ਼ ਹੈ ਤਾਂ ਦੱਸ...
Sukhpal Khaira | ਸਪੀਕਰ 'ਤੇ ਵਰ੍ਹੇ ਖਹਿਰਾ, "ਕੋਈ ਨਿੱਜੀ ਰੰਜਿਸ਼ ਹੈ ਤਾਂ ਦੱਸ..."
Sukhpal Khaira | Khaira lashes out at the Speaker, "If there is any personal grudge, then tell me..."
ਦਰਅਸਲ ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਨੇ ਅਦਾਲਤ ਵਿੱਚ ਦਾਖ਼ਲ ਕੀਤੇ ਹਲਫ਼ਨਾਮੇ ਵਿੱਚ ਕਿਹਾ ਕਿ ਪੰਜਾਬ ਦੇ ਇੰਟੈਲੀਜੈਂਸ ਵਿੰਗ ਸਣੇ ਵੱਖ-ਵੱਖ ਖੁਫੀਆ ਸੂਤਰਾਂ ਤੋਂ ਮਿਲੀ ਜਾਣਕਾਰੀ ਮਿਲੀ ਸੀ ਕਿ ਪ੍ਰਦਰਸ਼ਨਕਾਰੀ ਕਿਸਾਨ ਬੈਰੀਕੇਡ ਤੋੜ ਸਕਦੇ ਹਨ ਜਿਸ ਕਾਰਨ ਤਣਾਅ ਵਧਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀ ਕਿਸਾਨ ਜਥੇਬੰਦੀਆਂ ਦੀਆਂ ਕੇਂਦਰੀ ਖੇਤੀਬਾੜੀ ਮੰਤਰੀ ਦੀ ਅਗਵਾਈ ਵਾਲੇ ਕੇਂਦਰ ਸਰਕਾਰ ਦੇ ਵਫ਼ਦ ਨਾਲ 19 ਮਾਰਚ ਨੂੰ ਹੋਈ ਮੀਟਿੰਗ ਮਗਰੋਂ ਸਥਿਤੀ ਹੋਰ ਖ਼ਰਾਬ ਹੋ ਗਈ ਸੀ। ਕਿਸਾਨ ਨੁਮਾਇੰਦਿਆਂ ਨੇ ਇਸ ਮੀਟਿੰਗ ਨੂੰ ‘ਬੇਸਿੱਟਾ’ ਮੰਨ ਲਿਆ। ਇੱਥੋਂ ਤੱਕ ਕਿ ਕਿਸਾਨ ਅੰਦੋਲਨ ਦੇ ਮੁੱਖ ਆਗੂ ਜਗਜੀਤ ਸਿੰਘ ਡੱਲੇਵਾਲ ਵੀ ਸੁਪਰੀਮ ਕੋਰਟ ਦੇ ਨਿਰਦੇਸ਼ਾਂ ’ਤੇ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਐਂਬੂਲੈਂਸ ਰਾਹੀਂ ਡਾਕਟਰਾਂ ਦੀ ਨਿਗਰਾਨੀ ਹੇਠ ਮੀਟਿੰਗ ਵਿੱਚ ਸ਼ਾਮਲ ਹੋਏ।