ਜੇਲ੍ਹ 'ਚ ਬੰਦ ਕਿਸਾਨਾਂ ਦਾ ਕੀ ਹੈ ਹਾਲ, ਕੀ ਡੱਲੇਵਾਲ ਦਾ ਮਰਨ ਵਰਤ ਜਾਰੀ ?
ਜੇਲ੍ਹ 'ਚ ਬੰਦ ਕਿਸਾਨਾਂ ਦਾ ਕੀ ਹੈ ਹਾਲ, ਕੀ ਡੱਲੇਵਾਲ ਦਾ ਮਰਨ ਵਰਤ ਜਾਰੀ ?
What is the condition of the farmers in jail, is Dallewal's fast to death continuing?
ਪੰਜਾਬ ਸਰਕਾਰ ਵੱਲੋਂ 19 ਮਾਰਚ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਨ ਸਿੰਘ ਪੰਧੇਰ ਤੇ ਹੋਰ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਦੇ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਗ਼ੈਰ ਕਾਨੂੰਨੀ ਦੱਸਿਆ ਗਿਆ ਹੈ।
ਦੇਰ ਸ਼ਾਮ ਹਾਈ ਕੋਰਟ ਨੇ ਅਰਜ਼ੀ 'ਤੇ ਸੁਣਵਾਈ ਕਰਦੇ ਹੋਏ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਡੀਜੀਪੀ ਨੂੰ ਇਸ ਮਾਮਲੇ ਦੀ ਰਿਪੋਰਟ ਸੋਮਵਾਰ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਅਰਜ਼ੀ ਵਿਚ ਕਿਹਾ ਗਿਆ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਬਿਨਾਂ ਕੋਈ ਨੋਟਿਸ ਦਿੱਤੇ ਤੇ ਕਾਰਨ ਦੱਸੇ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਕਿ ਗ਼ੈਰ ਕਾਨੂੰਨੀ ਹੈ। ਉਨ੍ਹਾਂ ਨੇ ਹਾਈ ਕੋਰਟ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
Tags :
ABP Sanjha