ਪੰਜਾਬ 'ਚ ਹੁਣ ਕਦੋਂ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

Continues below advertisement

 ਮੌਸਮ ਵਿਭਾਗ ਨੇ ਮੱਧ ਪ੍ਰਦੇਸ਼ ਸਮੇਤ 18 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਪਰ ਉੱਤਰ ਭਾਰਤ ਵਿੱਚ ਇਸ ਦਾ ਅਸਰ ਸਭ ਤੋਂ ਘੱਟ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮੌਸਮ ਖੁਸ਼ਕ ਹੋਣਾ ਸ਼ੁਰੂ ਹੋ ਗਿਆ ਹੈ। ਤਾਪਮਾਨ 'ਚ ਵਾਧਾ ਦੇਖਿਆ ਜਾ ਰਿਹਾ ਹੈ। 
 ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ 1.1 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਫ਼ਿਰੋਜ਼ਪੁਰ ਦਾ ਤਾਪਮਾਨ ਇੱਕ ਵਾਰ ਫਿਰ 35 ਡਿਗਰੀ ਨੂੰ ਪਾਰ ਕਰ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਦਾ ਤਾਪਮਾਨ 33.4 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 0.3 ਡਿਗਰੀ ਵੱਧ ਹੈ।

ਮੌਸਮ ਵਿਗਿਆਨ ਕੇਂਦਰ (IMD) ਦੇ ਅਨੁਸਾਰ, ਕੱਲ੍ਹ ਤੋਂ ਹਿਮਾਚਲ ਪ੍ਰਦੇਸ਼ ਦੇ ਕੁਝ ਖੇਤਰਾਂ ਵਿੱਚ ਮੀਂਹ ਪੈ ਰਿਹਾ ਹੈ। ਇਹੀ ਕਾਰਨ ਹੈ ਕਿ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਇਹ ਸੰਭਾਵਨਾਵਾਂ ਵੀ ਸਿਰਫ 25 ਫੀਸਦੀ ਤੱਕ ਹੀ ਹਨ।

Continues below advertisement

JOIN US ON

Telegram