Panchayat Electio ਦੌਰਾਨ Barnala ਦੇ ਪਿੰਡ ਕਰਮਗੜ੍ਹ 'ਚ ਹੋਈ ਲੜਾਈ
Panchayat Electio ਦੌਰਾਨ Barnala ਦੇ ਪਿੰਡ ਕਰਮਗੜ੍ਹ 'ਚ ਹੋਈ ਲੜਾਈ
ਬਰਨਾਲਾ ਦੇ ਪਿੰਡ ਕਰਮਗੜ੍ਹ ਵਿੱਚ ਪੰਚਾਇਤੀ ਚੋਣਾਂ ਵਿੱਚ ਲੜਾਈ ਹੋਈ। ਜਿੱਥੇ ਪੰਚੀ ਦੇ ਉਮੀਦਵਾਰ ਸਮੇਤ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੇ ਵਿਰੋਧੀ ਸਰਪੰਚੀ ਦੇ ਉਮੀਦਵਾਰਾਂ 'ਤੇ ਹਮਲੇ ਦੇ ਦੋਸ਼ ਲਾਏ ਹਨ। ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਇਸ ਮੌਕੇ ਗੱਡੀ ਦੀ ਭੰਨਤੋੜ ਵੀ ਕੀਤੀ ਗਈ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜ਼ਖ਼ਮੀ ਗੁਰਜੰਟ ਸਿੰਘ ਨੇ ਦੱਸਿਆ ਕਿ ਉਹ ਕਰਮਗੜ੍ਹ ਦੇ ਵਾਰਡ ਨੰਬਰ 9 ਤੋਂ ਪੰਚੀ ਦੀ ਚੋਣ ਲੜ ਰਿਹਾ ਹੈ। ਰਾਤ ਨੂੰ ਜਦੋਂ ਉਹ ਪਿੰਡ ਵਿੱਚ ਆਪਣੇ ਘਰ ਜਾ ਰਿਹਾ ਸੀ ਤਾਂ ਕੁਝ ਲੋਕਾਂ ਨੇ ਉਸ ਨੂੰ ਘੇਰ ਲਿਆ, ਉਸ ਦੀ ਕਾਰ ਦੀ ਭੰਨਤੋੜ ਕੀਤੀ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਉਨ੍ਹਾਂ ਕਿਹਾ ਕਿ ਸਰਪੰਚ ਦੀ ਚੋਣ ਲੜ ਰਹੇ ਉਮੀਦਵਾਰ ਨੇ ਹਾਰ ਹੁੰਦੀ ਦੇਖਕੇ ਉਨ੍ਹਾਂ ਦੀ ਗੱਡੀ 'ਤੇ 20-25 ਗੁੰਡਿਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਉਹ ਅਤੇ ਉਸ ਦਾ ਦੋਸਤ ਗੰਭੀਰ ਜ਼ਖ਼ਮੀ ਹੋ ਗਏ, ਦੋਵਾਂ ਦੇ ਸਿਰ ਵਿੱਚ ਸੱਟਾਂ ਲੱਗੀਆਂ।
ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਕਿਉਂਕਿ ਪੰਚਾਇਤੀ ਚੋਣ ਲੜਦੇ ਸਮੇਂ ਹਮਲਾਵਰਾਂ ਨੇ ਉਸ ਨੂੰ ਜ਼ਖਮੀ ਕਰ ਦਿੱਤਾ ਹੈ, ਜਿਸ ਕਾਰਨ ਉਸ ਦੀ ਚੋਣ ਪ੍ਰਭਾਵਿਤ ਹੋਈ ਹੈ।