Barnala 'ਚ ਸਿਮਰਜੀਤ ਮਾਨ ਨੇ ਕੱਢਿਆ ਰੋਡ ਸ਼ੋਅ, ਸੰਗਰੂਰ ਇਲਾਕੇ ਦੀ ਤੱਰਕੀ ਕਰਾਂਗਾ:Simarjit Singh Mann

Continues below advertisement

Barnala 'ਚ ਸਿਮਰਜੀਤ ਮਾਨ ਨੇ ਕੱਢਿਆ ਰੋਡ ਸ਼ੋਅ, ਸੰਗਰੂਰ ਇਲਾਕੇ ਦੀ ਤੱਰਕੀ ਕਰਾਂਗਾ:Simarjit Singh Mann

ਸੰਗਰੂਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਆਪਣੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ। ਬਰਨਾਲਾ ਜ਼ਿਲ੍ਹੇ ਵਿੱਚ ਰੋਡ ਸ਼ੋਅ ਕਰਵਾਇਆ ਗਿਆ। ਸਿਮਰਨਜੀਤ ਸਿੰਘ ਮਾਨ ਦਾ ਰੋਡ ਸ਼ੋਅ ਬਰਨਾਲਾ ਦੇ ਬਾਜ਼ਾਰਾਂ ਤੋਂ ਸ਼ੁਰੂ ਹੋ ਕੇ ਕਈ ਪਿੰਡਾਂ ਵਿੱਚ ਜਾ ਕੇ ਚੋਣ ਪ੍ਰਚਾਰ ਨੂੰ ਹੋਰ ਹੁਲਾਰਾ ਦਿੱਤਾ ।ਰੋਡ ਸ਼ੋਅ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਸੈਂਕੜੇ ਵਾਹਨਾਂ ਅਤੇ ਮੋਟਰਸਾਈਕਲਾਂ ਦੇ ਕਾਫਲੇ ਸਮੇਤ ਸ਼ਮੂਲੀਅਤ ਕੀਤੀ। ਸਿਮਰਨਜੀਤ ਸਿੰਘ ਮਾਨ ਨੇ ਵਿਰੋਧੀ ਪਾਰਟੀਆਂ 'ਤੇ ਝੂਠ ਬੋਲ ਕੇ ਵਾਅਦੇ ਤੋੜਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਜੇਕਰ ਉਹ ਐਮ.ਪੀ ਬਣਦੇ ਹਨ ਤਾਂ ਇਲਾਕੇ ਦਾ ਬਹੁਤ ਵਿਕਾਸ ਕਰਨਗੇ।  ਇਸ ਮੌਕੇ 'ਤੇ ਬੋਲਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੇ ਹਲਕੇ ਤੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਖਾਸ ਕਰਕੇ ਸ਼ਹਿਰ ਵਿੱਚੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੈਂ ਬਰਨਾਲਾ ਸ਼ਹਿਰ ਲਈ ਹਸਪਤਾਲ ਦਾ ਵੱਡਾ ਪ੍ਰੋਜੈਕਟ ਲੈ ਕੇ ਆਇਆ ਹਾਂ। ਜਿਸ ਕਾਰਨ ਸ਼ਹਿਰ ਵਿੱਚ ਵੱਡੇ ਪੱਧਰ ’ਤੇ ਵਿਕਾਸ ਹੋਵੇਗਾ, ਜਿਸ ਨਾਲ ਕਾਰੋਬਾਰ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਬਿਜਲੀ ਦੀਆਂ ਤਾਰਾਂ ਦੀ ਵੱਡੀ ਸਮੱਸਿਆ ਹੈ, ਜਿਸ ਨੂੰ ਉਹ ਸੰਸਦ ਮੈਂਬਰ ਬਣਨ ਤੋਂ ਬਾਅਦ ਬਦਲ ਕੇ ਜ਼ਮੀਨਦੋਜ਼ ਕਰਵਾ ਦੇਣਗੇ। ਉਨ੍ਹਾਂ ਕਿਹਾ ਕਿ ਬਰਨਾਲਾ ਸ਼ਹਿਰ ਦੇ ਵਪਾਰੀਆਂ ਦੇ ਨਾਲ ਪੂਰੀ ਮਜ਼ਬੂਤੀ ਨਾਲ ਖੜ੍ਹਾ ਹੈ। ਇਨਕਮ ਟੈਕਸ ਜਾਂ ਈਡੀ ਵੱਲੋਂ ਕਿਸੇ ਵੀ ਕਾਰੋਬਾਰੀ 'ਤੇ ਛਾਪੇਮਾਰੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਉਹ ਐਮ.ਪੀ ਬਣਦੇ ਹਨ ਤਾਂ ਸੰਗਰੂਰ ਹਲਕੇ ਦਾ ਵਿਕਾਸ ਕਰਨਗੇ।  ਵਿਰੋਧੀ ਪਾਰਟੀਆਂ ਸਭ ਝੂਠ ਬੋਲ ਰਹੀਆਂ ਹਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਘਰ-ਘਰ ਨੌਕਰੀਆਂ ਦੇਣ ਦਾ ਐਲਾਨ ਕੀਤਾ ਸੀ, ਪਰ ਨਹੀਂ ਦਿੱਤਾ ਗਿਆ। ਕਾਂਗਰਸ ਨੇ ਕਦੇ ਰੋਟੀ, ਕੱਪੜਾ, ਮੱਕਾ ਦਾ ਨਾਅਰਾ ਦਿੱਤਾ ਸੀ, ਪਰ ਨਹੀਂ ਦਿੱਤਾ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਔਰਤਾਂ ਨੂੰ ਪ੍ਰਤੀ ਮਹੀਨਾ 1000 ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਪਰ ਨਹੀਂ ਦਿੱਤਾ।
Continues below advertisement

JOIN US ON

Telegram