Bhawanigarh | ਡਾਕਟਰਾਂ ਨੂੰ ਪਈ ਹੱਥਾਂ ਪੈਰਾ ਦੀ, ਜਦੋਂ Health Department ਦੇ Director ਨੇ ਕੀਤੀ Raid

Continues below advertisement

ਸਿਹਤ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਅਨਿਲ ਗੋਇਲ ਵੱਲੋਂ ਅੱਜ ਇਥੇ ਸਰਕਾਰੀ ਸਿਵਲ ਹਸਪਤਾਲ ਦਾ ਅਚਾਨਕ ਦੌਰਾ....

 ਇਸ ਦੌਰਾਨ ਉਨ੍ਹਾਂ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਨੂੰ ਲੈ ਕੇ ਬਾਰੀਕੀ ਨਾਲ ਜਾਣਿਆ ਅਤੇ ਓਪੀਡੀ ਸੇਵਾਵਾਂ ਦਾ ਨਿਰੀਖਣ ਕੀਤਾ। ਉਨ੍ਹਾਂ ਹਸਪਤਾਲ ਦੇ ਡਾਕਟਰਾਂ ਅਤੇ ਹੋਰ ਕਰਮਚਾਰੀਆਂ ਦੀ ਹਾਜ਼ਰੀ ਰਜਿਸਟਰ ਨੂੰ ਵੀ ਚੈੱਕ ਕੀਤਾ।
ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਠਿੰਡਾ ਚੰਡੀਗੜ੍ਹ ਕੌਮੀ ਮਾਰਗ ਤੇ ਸਥਿੱਤ ਇਸ ਹਸਪਤਾਲ ਵਿੱਚ ਆਮ ਮਰੀਜ਼ਾਂ ਤੋਂ ਇਲਾਵਾ ਐਮਰਜੈਂਸੀ ਕੇਸ ਵੀ ਵੱਡੀ ਗਿਣਤੀ ਵਿੱਚ ਆਉਂਦੇ ਹਨ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਵੱਖ ਵੱਖ ਬੀਮਾਰੀਆਂ ਦੇ ਮਾਹਿਰ ਡਾਕਟਰ ਤਾਇਨਾਤ ਹਨ, ਪਰ ਮਰੀਜ਼ਾਂ ਦੀ ਨਿਸਬਤ ਡਾਕਟਰਾਂ, ਨਰਸਾਂ ਅਤੇ ਹੋਰ ਸਟਾਫ ਦੀ ਘਾਟ ਜਲਦੀ ਪੂਰੀ ਕੀਤੀ ਜਾਵੇਗੀ।

Continues below advertisement

JOIN US ON

Telegram