ਜਿਮਨੀ ਚੋਣ ਦੇ ਚਲਦਿਆਂ ਬਰਨਾਲਾ ਪੁਲਿਸ ਦੀ ਵੱਡੀ ਕਾਰਵਾਈ

Continues below advertisement

ਜਿਮਨੀ ਚੋਣ ਦੇ ਚਲਦਿਆਂ ਬਰਨਾਲਾ ਪੁਲਿਸ ਦੀ ਵੱਡੀ ਕਾਰਵਾਈ

ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ ਨਸ਼ਿਆਂ ਖਿਲਾਫ ਬਰਨਾਲਾ ਪੁਲਿਸ ਦੀ ਵੱਡੀ ਪ੍ਰਾਪਤੀ।ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ..ਇੱਕ ਮੁਲਜ਼ਮ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਅਤੇ ਸ਼ੀਸ਼ੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦੋਂ ਕਿ ਮਾਮਲੇ ਵਿੱਚ ਨਾਮਜ਼ਦ ਦੋ ਮਹਿਲਾ ਮੁਲਜ਼ਮ ਫ਼ਰਾਰ ਹਨ। ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਮੌਕੇ ਡੀਐਸਪੀ ਬਰਨਾਲਾ ਸਤਵੀਰ ਸਿੰਘ ਨੇ ਦੱਸਿਆ ਕਿ ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਜਿਸ ਕਾਰਨ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਬਰਨਾਲਾ ਪੁਲਿਸ ਵਲੋਂ ਨਸ਼ਾ ਤਸਕਰਾਂ ਅਤੇ ਹੋਰ ਮਾੜੇ ਅਨਸਰਾਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਜਿਸ ਦੇ ਤਹਿਤ ਬਰਨਾਲਾ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ।

Continues below advertisement

JOIN US ON

Telegram