ਪੜਚੋਲ ਕਰੋ
ਮੁੱਖ ਮੰਤਰੀ ਦੇ ਜਿਲ੍ਹੇ ਸੰਗਰੂਰ 'ਚ ਲੈਂਡ ਪੂਲਿੰਗ ਖ਼ਿਲਾਫ ਵੱਡਾ ਵਿਰੋਧ
ਮੁੱਖ ਮੰਤਰੀ ਦੇ ਜਿਲ੍ਹੇ ਸੰਗਰੂਰ 'ਚ ਲੈਂਡ ਪੂਲਿੰਗ ਖ਼ਿਲਾਫ ਵੱਡਾ ਵਿਰੋਧ , ਪੰਜਾਬ ਸਰਕਾਰ ਕਿਸਾਨੀ ਰੋਹ ਨੂੰ ਭਾਂਪਦਿਆਂ ‘ਲੈਂਡ ਪੂਲਿੰਗ ਨੀਤੀ’ ਨੂੰ ਵੱਡੇ ਸ਼ਹਿਰਾਂ ’ਚ ਲਾਗੂ ਕਰਨ ਦੇ ਰੌਂਅ ਵਿੱਚ ਆ ਗਈ ਹੈ। ਪੰਜਾਬ ਸਰਕਾਰ ਇਸ ਲੈਂਡ ਪੂਲਿੰਗ ਨੀਤੀ ਨੂੰ ਇੱਕਦਮ ਪੂਰੇ ਪੰਜਾਬ ’ਚ ਲਾਗੂ ਕਰਨ ਦੀ ਥਾਂ ਹੁਣ ਤਿੰਨ ਵੱਡੇ ਸ਼ਹਿਰਾਂ ’ਚ ਲਾਗੂ ਕਰਨ ’ਤੇ ਵਿਚਾਰ ਕਰਨ ਲੱਗੀ ਹੈ ਕਿਉਂਕਿ ਇਨ੍ਹਾਂ ਤਿੰਨ ਵੱਡੇ ਸ਼ਹਿਰਾਂ ’ਚ ਪਹਿਲਾਂ ਹੀ ਲੈਂਡ ਪੂਲਿੰਗ ਨੀਤੀ ਸਫਲ ਦੱਸੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਨੋਟੀਫ਼ਿਕੇਸ਼ਨ ਜਾਰੀ ਕਰਕੇ ਲੈਂਡ ਪੂਲਿੰਗ ਨੀਤੀ ਜ਼ਰੀਏ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ 65,533 ਏਕੜ ਜ਼ਮੀਨ ਐਕੁਆਇਰ ਕਰਨ ਦੀ ਤਜਵੀਜ਼ ਘੜੀ ਸੀ। ਸੰਯੁਕਤ ਕਿਸਾਨ ਮੋਰਚਾ ਅਤੇ ਵਿਰੋਧੀ ਧਿਰਾਂ ਨੇ ਇਸ ਨੀਤੀ ਖ਼ਿਲਾਫ਼ ਬਿਗਲ ਵਜਾ ਦਿੱਤਾ ਹੈ।
ਹੋਰ ਵੇਖੋ






















