ਬੀਬੀ ਖਾਲੜਾ ਨੂੰ ਉਮੀਦਵਾਰ ਬਣਾ ਕੇ ਅਕਾਲੀ ਦਲ ਵਾਰਿਸ ਪੰਜਾਬ ਨੇ ਵੱਡਾ ਦਾਅ ਖੇਡਿਆ ਹੈ। ਪੰਥਕ ਹਲਕੇ ਵਿੱਚ ਬੀਬੀ ਖਾਲੜਾ ਦਾ ਚੰਗਾ ਸਤਿਕਾਰ ਹੈ। ਅਜਿਹੇ ਵਿੱਚ ਸੱਤਾਧਾਰੀ ਆਮ ਆਮਦੀ ਪਾਰਟੀ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਲਈ ਵੀ ਚੁਣੌਤੀ ਖੜ੍ਹੀ ਹੋ ਸਕਦੀ ਹੈ। ਇਹ ਵੀ ਚਰਚਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਅਕਾਲੀ ਧੜੇ ਵੱਲੋਂ ਬੀਬੀ ਖਾਲੜਾ ਦੀ ਹਮਾਇਤ ਕੀਤੀ ਜਾ ਸਕਦੀ ਹੈ। ਅਜਿਹੇ ਵਿੱਚ ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ ਮੁੜ ਵੱਡਾ ਫੇਰਬਦਲ ਹੋ ਸਕਦਾ ਹੈ। ਜਸਵੰਤ ਸਿੰਘ ਖਾਲੜਾ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਆਵਾਜ਼ ਕੀਤੀ ਸੀ ਬੁਲੰਦ ਦੱਸ ਦਈਏ ਕਿ ਜਸਵੰਤ ਸਿੰਘ ਖਾਲੜਾ ਨੇ 1980 ਤੇ 1990 ਦੇ ਦਹਾਕੇ ਦੌਰਾਨ ਪੰਜਾਬ ਵਿੱਚ ਸਿੱਖਾਂ ਵਿਰੁੱਧ ਹੋਏ ਅੱਤਿਆਚਾਰਾਂ ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ। ਇਸ ਕਾਰਨ ਉਨ੍ਹਾਂ ਨੂੰ ਇੱਕ ਮਜ਼ਬੂਤ ਉਮੀਦਵਾਰ ਵਜੋਂ ਦੇਖਿਆ ਜਾਂਦਾ ਹੈ। 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਬੀਬੀ ਖਾਲੜਾ ਨੇ ਖਡੂਰ ਸਾਹਿਬ ਸੀਟ ਤੋਂ ਚੋਣ ਲੜੀ ਸੀ। ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੇ ਬਾਵਜੂਦ ਉਨ੍ਹਾਂ ਨੇ ਲਗਪਗ 2 ਲੱਖ 14 ਹਜ਼ਾਰ ਵੋਟਾਂ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਸੀ।