CM Bhagwant Mann ਦੇ ਮੰਤਰੀਆਂ ਖਿਲਾਫ਼ ਕਿਸਾਨਾਂ ਦਾ ਹੱਲਾ ਬੋਲ|Joginder Ugraha| KISAN|Sayunkat Kisan Morcha|
ਸੰਯੁਕਤ ਕਿਸਾਨ ਮੋਰਚਾ (SKM) ਦੇ ਬੈਨਰ ਹੇਠ ਕਿਸਾਨ ਜੋ 5 ਮਾਰਚ ਨੂੰ ਚੰਡੀਗੜ੍ਹ ਵੱਲ ਮਾਰਚ ਕਰਨ ਵਿੱਚ ਅਸਫਲ ਰਹੇ, ਸੋਮਵਾਰ ਨੂੰ ਸੂਬੇ ਭਰ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ। ਇਸ ਲਈ ਕਿਸਾਨਾਂ ਵੱਲੋਂ ਪਹਿਲਾਂ ਹੀ ਇੱਕ ਰਣਨੀਤੀ ਤਿਆਰ ਕੀਤੀ ਜਾ ਚੁੱਕੀ ਸੀ।
ਇਹ ਵਿਰੋਧ ਪ੍ਰਦਰਸ਼ਨ ਕਿਸਾਨਾਂ ਵੱਲੋਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਕੀਤਾ ਜਾਣਾ ਹੈ। SKM ਸਮੂਹ ਨਾਲ ਜੁੜੇ ਕਿਸਾਨ ਆਗੂ ਸਵੇਰੇ 11 ਵਜੇ ਤੋਂ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਬਾਹਰ ਡਟ ਗਏ ਹਨ। ਇਸ ਤਹਿਤ ਜਲੰਧਰ ਸਥਿਤ ਮੰਤਰੀ ਮਹਿੰਦਰ ਭਗਤ ਦੇ ਘਰ ਦੇ ਬਾਹਰ ਧਰਨਾ ਦੇਣ ਲਈ ਪਹੁੰਚੇ। ਕਿਸਾਨ ਮੋਹਾਲੀ ਵਿੱਚ ਵਿਧਾਇਕ ਕੁਲਵੰਤ ਸਿੰਘ ਦੇ ਘਰ ਦੇ ਬਾਹਰ ਵੀ ਪਹੁੰਚ ਗਏ। ਹਾਲਾਂਕਿ, ਪੁਲਿਸ ਵੱਲੋਂ ਸੁਰੱਖਿਆ ਨਿਗਰਾਨੀ ਵਧਾ ਦਿੱਤੀ ਗਈ ਹੈ।
ਇਸ ਤਹਿਤ ਲੁਧਿਆਣਾ ਵਿੱਚ ਸੰਯੁਕਤ ਕਿਸਾਨ ਮੋਰਚਾ ਪੇਂਡੂ ਖੇਤਰਾਂ ਦੇ ਆਪ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਕੇ ਵਿਰੋਧ ਪ੍ਰਦਰਸ਼ਨ ਕਰ ਰਿਹਾ ਹੈ। ਕਿਸਾਨ ਸੰਗਠਨਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।