ਪੜਚੋਲ ਕਰੋ
Barnala | Gurdeep Bath| ਪਾਰਟੀ ਤੋਂ ਬਾਹਰ, ਬਗ਼ਾਵਤ ਕਰਨ ਦਾ ਮਿਲਿਆ ਇਨਾਮ !
ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਦਿਖਾਇਆ ਹੈ। ਗੁਰਦੀਪ ਬਾਠ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਧਾਲੀਵਾਲ ਦੇ ਵਿਰੁੱਧ ਆਜਾਦ ਉਮੀਦਵਾਰ ਜਿਮਨੀ ਚੋਣਾਂ ਲੜ ਰਿਹਾ ਹੈ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਵੱਲੋਂ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਗਈ ਹੈ।
ਆਮ ਆਦਮੀ ਪਾਰਟੀ ਵੱਲੋਂ ਸਾਂਝੀ ਕੀਤੀ ਗਈ ਪੋਸਟ ਵਿੱਚ ਲਿਖਿਆ ਗਿਆ ਹੈ ਕਿ, ਪਾਰਟੀ ਦੇ ਧਿਆਨ ਵਿੱਚ ਆਇਆ ਹੈ ਕਿ ਤੁਸੀਂ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਵਿਰੁੱਧ ਚੋਣ ਲੜ ਰਹੇ ਹੋ ਅਤੇ ਮੀਡੀਆ ਵਿੱਚ ਪਾਰਟੀ ਦੇ ਖਿਲਾਫ ਬਿਆਨਬਾਜ਼ੀ ਕਰ ਰਹੇ ਹੋ, ਜਿਸ ਨਾਲ ਪਾਰਟੀ ਦੀ ਛਵੀ ਨੂੰ ਨੁਕਸਾਨ ਪਹੁੰਚਿਆ ਹੈ।
ਹੋਰ ਵੇਖੋ






















