ਆਪ ਵਿਧਾਇਕ ਨੂੰ ਕਿਸਾਨਾਂ ਦਾ ਚੈਲੈਂਜ, ਟਰਾਲੀ ਚੋਰ ਬਖ਼ਸ਼ੇ ਨਹੀਂ ਜਾਣੇ
ਆਪ ਵਿਧਾਇਕ ਨੂੰ ਕਿਸਾਨਾਂ ਦਾ ਚੈਲੈਂਜ, ਟਰਾਲੀ ਚੋਰ ਬਖ਼ਸ਼ੇ ਨਹੀਂ ਜਾਣੇ
Kisan Tractor Trolly | Farmers challenge AAP MLA, trolley thieves will not be spared | MLA Gurlal Ghanaur
ਕਿਸਾਨ ਆਗੂ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ’ਚ ਤਬਦੀਲ ਕਰਨ ਦਾ ਫੈਸਲਾ ਸ਼ਨਿੱਚਰਵਾਰ ਦੇਰ ਸ਼ਾਮ ਨੂੰ ਲਿਆ ਗਿਆ ਹੈ। ਇਸ ਹਸਪਤਾਲ ਦਾ ਪ੍ਰਸ਼ਾਸਨਿਕ ਕੰਮਕਾਜ ਪੰਜਾਬ ਪੁਲੀਸ ਦੇ ਇਕ ਸੇਵਾਮੁਕਤ ਅਧਿਕਾਰੀ ਵੱਲੋਂ ਚਲਾਇਆ ਜਾ ਰਿਹਾ ਹੈ। ਉਧਰ ਸੂਬਾਈ ਪੁਲੀਸ ਦਾ ਕੋਈ ਵੀ ਸੀਨੀਅਰ ਅਧਿਕਾਰੀ ਇਸ ਮੁੱਦੇ ’ਤੇ ਟਿੱਪਣੀ ਕਰਨ ਤੋ ਇਨਕਾਰੀ ਹੈ।
ਡੱਲੇਵਾਲ, ਜਿਨ੍ਹਾਂ ਦਾ ਮਰਨ ਵਰਤ ਐਤਵਾਰ ਨੂੰ 118ਵੇਂ ਦਿਨ ਵਿਚ ਦਾਖ਼ਲ ਹੋ ਗਿਆ, ਨੂੰ ਨਿੱਜੀ ਹਸਪਤਾਲ ’ਚ ਤਬਦੀਲ ਕਰਨ ਤੋਂ ਕਿਸਾਨ ਯੂਨੀਅਨਾਂ ਦੇ ਮੈਂਬਰ ਵੀ ਹੈਰਾਨ ਹਨ। ਡੱਲੇਵਾਲ ਨੂੰ ਪਟਿਆਲਾ ਸ਼ਿਫਟ ਕਰਨ ਤੋਂ ਪਹਿਲਾਂ ਸਖ਼ਤ ਸੁਰੱਖਿਆ ਪਹਿਰੇ ਹੇਠ ਜਲੰਧਰ ਛਾਉਣੀ ਵਿਚ ਪੀਡਬਲਿਊਡੀ ਰੈਸਟ ਹਾਊਸ ਵਿਚ ਰੱਖਿਆ ਗਿਆ ਸੀ। ਕਿਸਾਨ ਆਗੂ ਨੂੰ ਜਲੰਧਰ ਤਬਦੀਲ ਕਰਨ ਦਾ ਫੈਸਲਾ ਬਹੁਤ ਸੋਚ ਵਿਚਾਰ ਮਗਰੋਂ ਲਿਆ ਗਿਆ ਸੀ ਕਿਉਂਕਿ ਕਿਸਾਨ ਯੂਨੀਅਨਾਂ ਦੀ ਇਲਾਕੇ ਵਿੱਚ ਮੌਜੂਦਗੀ ਬਹੁਤ ਘੱਟ ਹੈ। ਡੱਲੇਵਾਲ ਨੂੰ ਪਟਿਆਲਾ ਦੇ ਹਸਪਤਾਲ ਵਿੱਚ ਤਬਦੀਲ ਕਰਨ ਦਾ ਫੈਸਲਾ ਹਾਲਾਂਕਿ ਹੈਰਾਨੀਜਨਕ ਪੇਸ਼ਕਦਮੀ ਹੈ ਕਿਉਂਕਿ ਮਾਲਵਾ ਪੱਟੀ ਵਿੱਚ ਕਿਸਾਨ ਯੂਨੀਅਨਾਂ ਦਾ ਚੰਗਾ ਆਧਾਰ ਹੈ।
ਕਾਬਿਲੇਗੌਰ ਹੈ ਕਿ ਪੁਲੀਸ ਨੇ 19 ਮਾਰਚ ਨੂੰ ਕੇਂਦਰੀ ਵਫ਼ਦ ਨਾਲ ਚੰਡੀਗੜ੍ਹ ਵਿਚ ਬੈਠਕ ਮਗਰੋਂ ਖਨੌਰੀ ਤੇ ਸ਼ੰਭੂ ਮੋਰਚਿਆਂ ’ਤੇ ਪਰਤ ਰਹੇ ਜਗਜੀਤ ਸਿੰਘ ਡੱਲੇਵਾਲ ਸਣੇ ਹੋਰਨਾਂ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਸੀ। ਪੁਲੀਸ ਨੇ ਮਗਰੋਂ ਬੁਲਡੋਜ਼ਰ ਐਕਸ਼ਨ ਤਹਿਤ ਸ਼ੰਭੂ ਤੇ ਖਨੌਰੀ ਬਾਰਡਰਾਂ ਨੂੰ ਖਾਲੀ ਕਰਵਾ ਕੇ ਪਿਛਲੇ 13 ਮਹੀਨਿਆਂ ਤੋਂ ਬੰਦ ਪਈ ਆਵਾਜਾਈ ਚਾਲੂ ਕਰ ਦਿੱਤੀ ਸੀ। ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਡੱਲੇਵਾਲ ਨੂੰ ਉਸੇ ਰਾਤ ਜਲੰਧਰ ਛਾਉਣੀ ਦੇ ਪੀਡਬਲਿਊਡੀ ਗੈਸਟ ਹਾਊਸ ਵਿਚ ਤਬਦੀਲ ਕੀਤਾ ਗਿਆ ਸੀ।






















