
Letter to PM Modi | ਅਰਬਪਤੀਆਂ ਦੇ ਕਰਜੇ ਮੁਆਫ ਕਰਨੇ ਬੰਦ ਕਰੋ| abp sanjha
Continues below advertisement
ਸ਼੍ਰੋਮਣੀ ਅਕਾਲੀ ਦਲ (Shiromni Akali Dal) ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ 26 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਘਟਨਾ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਸਖ਼ਤ ਹਮਲਾ ਕੀਤਾ ਹੈ।
ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਅਜਿਹੀ ਹੈ ਕਿ ਸੂਬੇ ਵਿੱਚ ਹਾਈ ਅਲਰਟ ਐਲਾਨਿਆ ਗਿਆ ਸੀ, ਇਸ ਦੇ ਬਾਵਜੂਦ 26 ਜਨਵਰੀ ਨੂੰ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਨੂੰ ਤੋੜਿਆ ਗਿਆ। ਇਸ ਤੋਂ ਵੱਧ ਸ਼ਰਮਨਾਕ ਕੁਝ ਨਹੀਂ ਹੋ ਸਕਦਾ। ਇਹ ਪੁਲਿਸ ਦੀ ਸਭ ਤੋਂ ਵੱਡੀ ਅਸਫਲਤਾ ਹੈ।
ਮਜੀਠੀਆ ਨੇ ਕਿਹਾ ਕਿ ਘਟਨਾ ਤੋਂ ਇੱਕ ਦਿਨ ਪਹਿਲਾਂ ਦੋ ਏਡੀਜੀਪੀ ਇੱਥੇ ਆਏ ਸਨ ਤੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ ਸੀ, ਫਿਰ ਵੀ ਇਹ ਹਮਲਾ ਹੋਇਆ। ਇਸ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਵਿੱਚ ਹਾਲਾਤ ਬਿਲਕੁਲ ਵੀ ਠੀਕ ਨਹੀਂ ਹਨ। ਇਸ ਤੋਂ ਪਹਿਲਾਂ ਪੰਜਾਬ ਵਿੱਚ ਅੱਠ ਤੋਂ ਨੌਂ ਬੰਬ ਧਮਾਕੇ ਹੋ ਚੁੱਕੇ ਹਨ।
Continues below advertisement