Punjab Governement|CM Bhagwant Mann|ਹੋਲੀ 'ਤੇ ਪੰਜਾਬ ਸਰਕਾਰ ਦਾ ਵੱਡਾ ਤੋਹਫਾ!ਸਾਲਾਂ ਤੋਂ ਅਟਕੇ ਕੰਮ ਹੋਣਗੇ ਪੂਰੇ
ਸ੍ਰੀ ਆਨੰਦਪੁਰ ਸਾਹਿਬ 'ਚ ਪੰਥਕ ਜਥੇਬੰਦੀਆਂ ਵੱਲੋਂ ਵੱਡਾ ਇਕੱਠ ਕੀਤਾ ਗਿਆ ਹੈ। ਇਸ ਮੌਕੇ ਜਥੇਬੰਦੀਆਂ ਦੇ ਆਗੂਆਂ ਵੱਲੋਂ ਨਵੇਂ ਜਥੇਦਾਰਾਂ ਦੀ ਨਿਯੁਕਤੀ ਨੂੰ ਰੱਦ ਕਰ ਦਿੱਤਾ ਗਿਆ ਤੇ ਗਿਆਨੀ ਰਘਬੀਰ ਸਿੰਘ, ਗਿਆਨੀ ਸੁਲਤਾਨ ਸਿੰਘ ਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਮੁੜ ਤੋਂ ਸੇਵਾ ਸਾਂਭਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਅੰਤ੍ਰਿੰਗ ਕਮੇਟੀ ਦੇ ਜਿਹੜੇ ਮੈਂਬਰਾਂ ਵੱਲੋਂ ਨਵੇਂ ਜਥੇਦਾਰਾਂ ਦਾ ਵਿਰੋਧ ਕੀਤਾ ਗਿਆ ਹੈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ ਹੈ।
ਇਸ ਮੌਕੇ ਸਿੱਖ ਜਥੇਬੰਦੀਆਂ ਵੱਲੋਂ ਜੈਕਾਰਿਆਂ ਦੀ ਗੂੰਜ ਹੇਠ 6 ਮਤੇ ਪਾਸ ਕੀਤੇ ਗਏ ਹਨ।
ਮਤਾ ਨੰ. 1
ਅੱਜ ਦਾ ਇਹ ਪੰਥਕ ਇਕੱਠ ਭਾਈ ਕੁਲਦੀਪ ਸਿੰਘ ਗੜਗੱਜ ਦੀ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਜਥੇਦਾਰ ਵਜੋਂ ਨਿਯੁਕਤੀ ਰੱਦ ਕਰਦਾ ਹੈ। ਇਸ ਦੇ ਨਾਲ ਹੀ ਬਾਬਾ ਟੇਕ ਸਿੰਘ ਧਨੌਲਾ ਦੀ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਵਜੋਂ ਨਿਯੁਕਤੀ ਰੱਦ ਕਰਦਾ ਕਿਉਂਕਿ ਇਹ ਨਿਯੁਕਤੀਆਂ ਪੰਥਕ ਪਰੰਪਰਾਵਾਂ ਅਤੇ ਭਾਵਨਾਵਾਂ ਦੇ ਅਨੁਕੂਲ ਨਹੀਂ ਹਨ ਇਹ ਪੰਥਕ ਇਕੱਠ ਪੂਰੀ ਸਿੱਖ ਕੌਮ, ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਅਪੀਲ ਕਰਦਾ ਹੈ ਕਿ ਇਹਨਾਂ ਦਾ ਮੁਕੰਮਲ ਤੌਰ ਤੇ ਬਾਈਕਾਟ ਕੀਤਾ ਜਾਵੇ।