Sangrur Aman Arora: Punjab ਦੇ ਕਿਸਾਨਾਂ ਲਈ ਖੁਸ਼ਖਬਰੀ, ਹੁਣ ਲਵਾਓ Solar Pump
Continues below advertisement
ਪੰਜਾਬ ਸਰਕਾਰ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਪੰਜਾਬ ਦੇ ਨਵੀਨੀਕਰਨ ਅਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਪ੍ਰਧਾਨ ਮੰਤਰੀ ਕੁਸੁਮ ਯੋਜਨਾ ਦੇ ਪਹਿਲੇ ਪੜਾਅ ਤਹਿਤ 20,000 ਸੋਲਰ ਪੰਪ (ਸਰਫੇਸ ਅਤੇ ਸਬਮਰਸੀਬਲ) ਲਗਾਉਣ ਦੀ ਯੋਜਨਾ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਅਮਨ ਅਰੋੜਾ ਨੇ ਅੱਗੇ ਦੱਸਿਆ ਕਿ ਜਨਰਲ ਕੈਟਾਗਰੀ ਦੇ ਕਿਸਾਨਾਂ ਨੂੰ ਸੋਲਰ ਪੰਪਾਂ ਦੀ ਲਾਗਤ 'ਤੇ 60 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਪੰਜਾਬ ਸਰਕਾਰ ਕੁਦਰਤੀ ਸੂਰਜੀ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਖੇਤੀ ਸੈਕਟਰ ਨੂੰ ਕਾਰਬਨਾਈਜ਼ ਕੀਤਾ ਜਾ ਸਕੇ। ਖੇਤੀ ਲਈ ਸੋਲਰ ਪੰਪ ਸਕੀਮ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਇਆ ਜਾਵੇ।
Continues below advertisement