ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂ
ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂ
ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇ ਉਤੇ ਹੰਡਿਆਇਆ ਦੇ ਨਜ਼ਦੀਕ ਦੇ ਗਿਰੋਹਾਂ ਦੇ ਵਿਚਾਲੇ ਗੈਂਗਵਾਰ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਦੋਵੇਂ ਗਿਰੋਹ ਦੇ ਗੁਰਗਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਇਕ ਦੂਜੇ ਉਪਰ ਹਮਲਾ ਕਰ ਦਿੱਤਾ ਅਤੇ ਮੌਕੇ ਉਤੇ ਗੋਲੀ ਚੱਲਣ ਦੀ ਗੱਲ ਵੀ ਸਾਹਮਣੇ ਆਈ ਹੈ।ਘਟਨਾ ਸਥਾਨ ਉਤੇ ਪੁੱਜੀ ਪੁਲਿਸ ਅਤੇ ਡੀਐਸਪੀ ਬਰਨਾਲਾ ਸਤਵੀਰ ਸਿੰਘ ਨੇ ਦੱਸਿਆ ਕਿ ਕ੍ਰਿਮੀਨਲ ਗੈਂਗ ਦੇ ਅਪਰਾਧੀਆਂ ਦੀ ਅੱਜ ਅਦਾਲਤ ਵਿੱਚ ਪੇਸ਼ੀ ਸੀ। ਪੇਸ਼ੀ ਦੌਰਾਨ ਵਾਪਸੀ ਵਿੱਚ ਕਿਸੇ ਗੱਲ ਨੂੰ ਲੈ ਕੇ ਆਪਸ ਵਿੱਚ ਝਗੜਾ ਹੋ ਗਿਆ ਅਤੇ ਉਨ੍ਹਾਂ ਵਿਚਾਲੇ ਖੂਨੀ ਝੜਪ ਹੋਈ। ਮੌਕੇ ਉਤੇ ਪੁਲਿਸ ਨੇ ਗੁਰਗਿਆਂ ਦੀ ਗ੍ਰਿਫਤਾਰੀ ਦੀ ਕੋਸ਼ਿਸ਼ ਵਿੱਚ ਲੱਗੀ ਹੈ। ਗਿਰੋਹ ਦੇ ਦੋ ਗੁਰਗਿਆਂ ਨੂੰ ਪੁਲਿਸ ਨੇ ਮੌਕੇ ਉਤੋਂ ਗ੍ਰਿਫਤਾਰ ਕਰ ਲਿਆ ਹੈ। ਬਾਕੀ ਗਿਰੋਹ ਦੇ ਗੁਰਗਿਆਂ ਨੂੰ ਰਾਊਂਡਅੱਪ ਕਰਨ ਲ਼ਈ ਪੁਲਿਸ ਟੁਕੜੀਆਂ ਚਾਰੇ ਪਾਸੇ ਤਲਾਸ਼ ਵਿੱਚ ਜੁਟੀ ਹੋਈ ਹੈ।






















