ਪੜਚੋਲ ਕਰੋ
Breaking: ਮਜੀਠੀਆ ਨੂੰ SC ਤੋਂ ਮਿਲੀ ਰਾਹਤ ਦਾ ਅੱਜ ਆਖਰੀ ਦਿਨ, ਕਰਨਾ ਪਵੇਗਾ ਆਤਮ ਸਮਰਪਣ
ਡਰੱਗਜ਼ ਕੇਸ ਵਿੱਚ ਫਸੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਰਾਹਤ 24 ਫਰਵਰੀ ਨੂੰ ਖ਼ਤਮ ਹੋ ਰਹੀ ਹੈ। ਅਜਿਹੇ 'ਚ ਹੁਣ ਉਸ ਨੂੰ ਅੱਜ ਮੁਹਾਲੀ ਦੀ ਹੇਠਲੀ ਅਦਾਲਤ ਵਿੱਚ ਆਤਮ ਸਮਰਪਣ ਕਰਨਾ ਪਵੇਗਾ। ਇਸ ਤੋਂ ਬਾਅਦ ਬਿਕਰਮ ਮਜੀਠੀਆ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਦਾਇਰ ਕਰ ਸਕਦਾ ਹੈ। ਦੱਸ ਦਈਏ ਕਿ ਮਜੀਠੀਆ 'ਤੇ ਮੋਹਾਲੀ ਦੀ ਕ੍ਰਾਈਮ ਬ੍ਰਾਂਚ 'ਚ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦਾ ਦੋਸ਼ ਹੈ।
ਹੋਰ ਵੇਖੋ






















