Meet Hayer ਬੋਲੇ- 'ਪੰਜਾਬ ਦੇ ਲੋਕਾਂ ਕਈ ਆਗੂਆਂ ਦਾ ਹੰਕਾਰ ਤੋੜਿਆ'
Continues below advertisement
117 ਸੀਟਾਂ ’ਤੇ ਚੋਣਾਂ ਦੇ ਰੁਝਾਨ ਵਿੱਚ ਆਪ 91, ਕਾਂਗਰਸ 17, ਭਾਜਪਾ 2 ਤੇ ਸ਼੍ਰੋਮਣੀ ਅਕਾਲੀ ਦਲ 6 ਸੀਟਾਂ ਤੇ ਹੋਰ - 1 ’ਤੇ ਅੱਗੇ ਚੱਲ ਰਹੇ ਹਨ। ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਜਸ਼ਨ ਸ਼ੁਰੂ ਹੋ ਗਏ ਹਨ। ਪਾਰਟੀ ਨੂੰ ਪੰਜਾਬ ਵਿੱਚ ਸਰਕਾਰ ਬਣਾਉਣ ਦੀ ਉਮੀਦ ਹੈ। ਅਜਿਹੇ 'ਚ ਪਾਰਟੀ ਹੈੱਡਕੁਆਰਟਰ 'ਤੇ ਵਰਕਰਾਂ ਤੇ ਆਗੂਆਂ ਦਾ ਇਕੱਠ ਹੋਣਾ ਸ਼ੁਰੂ ਹੋ ਗਿਆ ਹੈ। ਢੋਲ ਨਗਾੜੇ ਅਤੇ ਭੰਗੜੇ ਪਾ ਕੇ ਜਸ਼ਨ ਮਨਾਇਆ ਜਾ ਰਿਹਾ ਹੈ। ਭਗਵੰਤ ਮਾਨ ਦੇ ਘਰ ਬਾਹਰ ਰੌਣਕਾਂ ਲੱਗੀਆਂ ਹੋਈਆਂ ਹਨ।
Continues below advertisement