Golden Temple ਪਹੁੰਚੇ Aamir Khan ਨੇ ਆਪਣੀ ਫਿਲਮ 'Lal Singh Chadha' ਦੀ ਰਿਲੀਜ਼ ਤੋਂ ਪਹਿਲਾਂ ਕੀਤੀ ਅਰਦਾਸ

Continues below advertisement

ਵਿਵਾਦਾਂ 'ਚ ਘਿਰੀ 'Lal Singh Chadha' ਦੀ ਰਿਲੀਜ਼ ਤੋਂ ਇਕ ਦਿਨ ਪਹਿਲਾਂ ਬਾਲੀਵੁੱਡ ਅਦਾਕਾਰ Aamir Khan ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪਹੁੰਚੇ। ਬੁੱਧਵਾਰ ਤੜਕੇ 5.30 ਵਜੇ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਮੱਥਾ ਟੇਕਿਆ ਅਤੇ ਫਿਲਮ ਦੀ ਸਫਲਤਾ ਲਈ ਅਰਦਾਸ ਕੀਤੀ। ਉਨ੍ਹਾਂ ਦੀ ਇਹ ਫਿਲਮ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦੇ ਇੱਕ ਪੁਰਾਣੇ ਬਿਆਨ ਕਾਰਨ ਵਿਵਾਦਾਂ 'ਚ ਘਿਰੀ ਹੋਈ ਹੈ, ਜਿਸ ਦਾ ਪੂਰੇ ਦੇਸ਼ 'ਚ ਬਾਈਕਾਟ ਦੀ ਮੰਗ ਹੋ ਰਹੀ ਹੈ। ਦੱਸ ਦਈਏ ਕਿ ਆਮਿਰ ਦੀ ਫਿਲਮ ਲਾਲ ਸਿੰਘ ਚੱਢਾ 11 ਅਗਸਤ ਨੂੰ ਦੁਨੀਆ ਭਰ ਦੇ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਆਮਿਰ ਖ਼ਾਨ ਨੇ ਇਸ ਟ੍ਰਿਪ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ। ਉਨ੍ਹਾਂ ਦੇ ਨਾਲ ਛੋਟੇ ਪਰਦੇ ਦੀ ਅਦਾਕਾਰਾ ਮੋਨਾ ਸਿੰਘ ਅਤੇ ਉਨ੍ਹਾਂ ਦੇ ਕਰੂ ਦੇ ਮੈਂਬਰ ਵੀ ਮੌਜੂਦ ਸੀ।

Continues below advertisement

JOIN US ON

Telegram