Vicky Katrina Death Threat: ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ

Continues below advertisement

Vicky Kaushal Katrina Kaif Death Threat: ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੂੰ ਸੋਸ਼ਲ ਮੀਡੀਆ 'ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਮਾਮਲੇ 'ਚ ਵਿੱਕੀ ਨੇ ਮੁੰਬਈ ਦੇ ਸਾਂਤਾਕਰੂਜ਼ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਆਦਿਤਿਆ ਰਾਜਪੂਤ ਨਾਂ ਦੇ ਵਿਅਕਤੀ 'ਤੇ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਦਾ ਦੋਸ਼ ਹੈ। ਪੁਲਸ ਵਿੱਕੀ ਕੌਸ਼ਲ ਦੀ ਸ਼ਿਕਾਇਤ 'ਤੇ ਆਦਿਤਿਆ ਖਿਲਾਫ ਜਾਂਚ ਕਰ ਰਹੀ ਹੈ। ਵਿੱਕੀ ਕੌਸ਼ਲ ਦੀ ਸ਼ਿਕਾਇਤ 'ਤੇ ਪੁਲਿਸ ਨੇ ਆਈਪੀਸੀ ਦੀ ਧਾਰਾ 506 (2), 354 (ਡੀ) ਆਈਪੀਸੀ ਦੀ ਧਾਰਾ 67 ਆਈਟੀ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਵਿੱਕੀ ਕੌਸ਼ਲ ਨੇ ਇਲਜ਼ਾਮ ਲਗਾਇਆ ਹੈ ਕਿ ਇੱਕ ਵਿਅਕਤੀ ਉਸ ਨੂੰ ਇੰਸਟਾਗ੍ਰਾਮ 'ਤੇ ਮੈਸੇਜ ਰਾਹੀਂ ਧਮਕੀਆਂ ਦੇ ਰਿਹਾ ਹੈ। ਉਸਨੇ ਇਹ ਵੀ ਦੋਸ਼ ਲਗਾਇਆ ਕਿ ਦੋਸ਼ੀ ਉਸਦੀ ਪਤਨੀ ਯਾਨੀ ਕੈਟਰੀਨਾ ਕੈਫ 'ਤੇ ਵੀ ਨਜ਼ਰ ਰੱਖ ਰਿਹਾ ਹੈ ਅਤੇ ਉਸਨੂੰ ਧਮਕੀਆਂ ਦੇ ਰਿਹਾ ਹੈ।

Continues below advertisement

JOIN US ON

Telegram