ਮੂਸੇਵਾਲਾ ਕਤਲ ਮਾਮਲੇ 'ਚ ਮੁੱਖ ਮੰਤਰੀ 'ਤੇ ਡਾਇਰੈਕਟ ਅਟੈਕ
Jenny Johal New Song: ਪੰਜਾਬੀ ਸਿੰਗਰ ਜੈਨੀ ਜੌਹਲ ਦਾ ਨਵਾਂ ਗੀਤ ਰਿਲੀਜ਼ ਹੋ ਚੁੱਕਿਆ ਹੈ। ਗੀਤ ਰਿਲੀਜ਼ ਹੁੰਦਿਆਂ ਹੀ ਤਹਿਲਕਾ ਮੱਚ ਗਿਆ ਹੈ। ਚਾਰੇ ਪਾਸੇ ਇਸੇ ਗੀਤ ਦੇ ਚਰਚੇ ਹਨ। ਕਿਉਂਕਿ ਆਪਣੇ `ਲੈਟਰ ਟੂ ਸੀਐਮ` ਗਾਣੇ `ਚ ਜੈਨੀ ਸਿੱਧੂ ਮੂਸੇਵਾਲਾ ਲਈ ਇਨਸਾਫ਼ ਮੰਗਦੀ ਨਜ਼ਰ ਆ ਰਹੀ ਹੈ ਇਸ ਗੀਤ ਦੇ ਜ਼ਰੀਏ ਗਾਇਕਾ ਨੇ ਮਰਹੂਮ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਨਾ ਮਿਲਣ ’ਤੇ ਆਵਾਜ਼ ਬੁਲੰਦ ਕੀਤੀ ਹੈ। ਇਸ ਗੀਤ ਦੇ ਬੋਲ ਖੁਦ ਜੈਨੀ ਜੌਹਲ ਨੇ ਲਿਖੇ ਨੇ ਅਤੇ ਸੰਗੀਤਬੱਧ ਵੀ ਉਨ੍ਹਾਂ ਨੇ ਖੁਦ ਕੀਤਾ ਹੈ ਅਤੇ ਮਿਊਜ਼ਿਕ ਦਿੱਤਾ ਹੈ ਪ੍ਰਿੰਸ ਸੱਗੂ ਨੇ। ਗੀਤ ਨੂੰ ਲਾਊਡ ਵੇਵਸ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ।