Salman Khan ਨੂੰ ਮਾਰਨ ਦੀ ਫਿਰਾਕ 'ਚ ਸਨ ਗੈਂਗਸਟਰ : DGP
ਬਾਲੀਵੁੱਡ ਅਭਿਨੇਤਾ ਸਲਮਾਨ ਖ਼ਾਨ ਇਨ੍ਹੀਂ ਦਿਨੀਂ ਸੁਰਖ਼ੀਆਂ ਦਾ ਹਿੱਸਾ ਬਣੇ ਹੋਏ ਹਨ। ਉਨ੍ਹਾਂ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਸਲਮਾਨ ਖ਼ਾਨ (Salman Khan) ਦੀ ਜਾਨ ਨੂੰ ਖ਼ਤਰਾ ਬਣਿਆ ਹੋਇਆ ਹੈ। ਸਲਮਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਜਿਸ ਤੋਂ ਬਾਅਦ ਉਸ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ। ਹਾਲ ਹੀ 'ਚ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਸ਼ੂਟਰ ਨੇ ਖ਼ੁਲਾਸਾ ਕੀਤਾ ਹੈ ਕਿ ਸਲਮਾਨ ਖ਼ਾਨ ਗੈਂਗਸਟਰਾਂ ਦੇ ਨਿਸ਼ਾਨੇ 'ਤੇ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ ਹੈ।