Salman khan ਨੂੰ ਮਾਰਨ ਲਈ Master Plan ਤਿਆਰ,ਵੱਡਾ ਖ਼ੁਲਾਸਾ
Download ABP Live App and Watch All Latest Videos
View In AppSalman khan ਨੂੰ ਮਾਰਨ ਲਈ Master Plan ਤਿਆਰ,ਵੱਡਾ ਖ਼ੁਲਾਸਾ
Salman Khan: ਬਾਲੀਵੁੱਡ ਅਭਿਨੇਤਾ ਸਲਮਾਨ ਖ਼ਾਨ ਇਨ੍ਹੀਂ ਦਿਨੀਂ ਸੁਰਖ਼ੀਆਂ ਦਾ ਹਿੱਸਾ ਬਣੇ ਹੋਏ ਹਨ। ਉਨ੍ਹਾਂ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਸਲਮਾਨ ਖ਼ਾਨ (Salman Khan) ਦੀ ਜਾਨ ਨੂੰ ਖ਼ਤਰਾ ਬਣਿਆ ਹੋਇਆ ਹੈ। ਸਲਮਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਜਿਸ ਤੋਂ ਬਾਅਦ ਉਸ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ। ਹਾਲ ਹੀ 'ਚ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਸ਼ੂਟਰ ਨੇ ਖ਼ੁਲਾਸਾ ਕੀਤਾ ਹੈ ਕਿ ਸਲਮਾਨ ਖ਼ਾਨ ਗੈਂਗਸਟਰਾਂ ਦੇ ਨਿਸ਼ਾਨੇ 'ਤੇ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਲਮਾਨ ਖ਼ਾਨ ਇਨ੍ਹਾਂ ਗੈਂਗਸਟਰਾਂ ਦੇ ਨਿਸ਼ਾਨੇ 'ਤੇ ਹਨ। ਸਿੱਧੂ ਮੂਸੇਵਾਲਾ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਕਪਿਲ ਪੰਡਿਤ ਨੇ ਪੁੱਛਗਿੱਛ 'ਚ ਖ਼ੁਲਾਸਾ ਕੀਤਾ ਹੈ ਕਿ ਲਾਰੈਂਸ ਬਿਸ਼ਨੋਈ ਨੇ ਉਸ ਨੂੰ ਸਲਮਾਨ ਖ਼ਾਨ ਦੀ ਰੇਕੀ ਕਰਨ ਦਾ ਕੰਮ ਦਿੱਤਾ ਸੀ।