Jazzy B Promote Gun Culture : ਗੰਨ ਕਲਚਰ ਪ੍ਰਮੋਟ ਕਰਦਾ ਨਜ਼ਰ ਆਇਆ ਗਾਇਕ ਜੈਜ਼ੀ ਬੀ | Video Viral

Continues below advertisement

Jazzy B Promote Gun Culture : ਗੰਨ ਕਲਚਰ ਪ੍ਰਮੋਟ ਕਰਦਾ ਨਜ਼ਰ ਆਇਆ ਗਾਇਕ ਜੈਜ਼ੀ ਬੀ | Video Viral 

#jazzyB #Punjabisinger #gunculture #rudeboy #ppllyeood #Punjabisong #abpsanjha

 

ਜੈਜ਼ੀ ਬੀ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਤਾਜ਼ਾ ਵੀਡੀਓ
ਗੰਨ ਕਲਚਰ ਪ੍ਰਮੋਟ ਕਰਦਾ ਨਜ਼ਰ ਆਇਆ ਗਾਇਕ

ਪੰਜਾਬੀ ਗਾਇਕ ਜੈਜ਼ੀ ਬੀ ਆਪਣੇ ਲੇਟੈਸਟ ਵੀਡੀਓ ‘ਚ ਗੰਨ ਕਲਚਰ ਨੂੰ ਪ੍ਰਮੋਟ ਕਰਦੇ ਨਜ਼ਰ ਆ ਰਹੇ ਹਨ। 
ਜਿਨ੍ਹਾਂ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ |
ਪੰਜਾਬ ਸਰਕਾਰ ਨੇ ਸੂਬੇ ‘ਚ ਗੰਨ ਕਲਚਰ ਨੂੰ ਠੱਲ ਪਾਉਣ ਲਈ ਕਮਰ ਕੱਸ ਲਈ ਹੈ। 
ਜਿਸ ਦੇ ਤਹਿਤ ਪ੍ਰਸ਼ਾਸਨ ਵਲੋਂ ਸਖ਼ਤ ਹਿਦਾਯਤ ਕੀਤੀ ਗਈ ਹੈ ਕਿ ਜੇਕਰ ਕੋਈ ਵੀ ਗੰਨ ਕਲਚਰ ਨੂੰ ਪ੍ਰਮੋਟ ਕਰਦਾ ਪਾਇਆ ਗਿਆ ਤਾਂ ਉਸਦੇ ਖਿਲਾਫ ਕਾਨੂੰਨੀ ਕਾਰਵਾਈ ਹੋਵੇਗੀ
ਇਸੇ ਦੇ ਨਾਲ ਹੀ ਗਾਇਕਾਂ ਨੂੰ ਵੀ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਗਾਣੇ ਗਾਉਣ ਤੇ ਬਣਾਉਣ 'ਤੇ ਪਾਬੰਧੀ ਲਗਾਈ ਗਈ ਹੈ ਤੇ ਅਗਾਂਹ ਕੀਤਾ ਗਿਆ ਹੈ ਕਿ ਜੇਕਰ ਫਿਰ ਵੀ ਕੋਈ ਗਾਇਕ ਅਜਿਹੇ ਇਤਰਾਜਯੋਗ ਗਾਣੇ ਬਣਾਏਗਾ ਤਾਂ ਉਸ ਖਿਲਾਫ ਕਾਰਵਾਈ ਹੋਵੇਗੀ 

ਇਸ ਸਭ ਦੇ ਬਾਵਜੂਦ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕ ਜੈਜ਼ੀ ਬੀ ਇਹੀ ਗਲਤੀ ਦੋਹਰਾ ਬੈਠੇ ਹਨ। 
ਇੰਜ ਲੱਗਦਾ ਹੈ ਕਿ ਜਾਂ ਤਾਂ ਗਾਇਕ ਨੂੰ ਸਰਕਾਰ ਦੀ ਨਵੀਂ ਨੀਤੀ ਬਾਰੇ ਕੁੱਝ ਪਤਾ ਹੀ ਨਹੀਂ ਹੈ, ਜਾਂ ਫਿਰ ਗਾਇਕ ਨੂੰ ਕਾਨੂੰਨ ਦੀ ਕੋਈ ਪਰਵਾਹ ਹੀ ਨਹੀਂ ਹੈ।
ਜੈਜ਼ੀ ਬੀ ਆਪਣੇ ਲੇਟੈਸਟ ਵੀਡੀਓ ‘ਚ ਗੰਨ ਕਲਚਰ ਨੂੰ ਪ੍ਰਮੋਟ ਕਰਦੇ ਨਜ਼ਰ ਆ ਰਹੇ ਹਨ। ਜੈਜ਼ੀ ਬੀ ਨੇ ਆਪਣੇ ਨਵੇਂ ਗਾਣੇ ‘ਰੂਡ ਬੁਆਏ’ ‘ਤੇ ਰੀਲ ਬਣਾਈ, ਉਸ ਵਿੱਚ ਗੰਨ ਸ਼ਬਦ ਦਾ ਨਾ ਸਿਰਫ਼ ਇਸਤੇਮਾਲ ਕੀਤਾ ਗਿਆ ਹੈ, ਬਲਕਿ ਵੀਡੀਓ ‘ਚ ਜੈਜ਼ੀ ਬੀ ਖੁਦ ਹੱਥਾਂ ਨਾਲ ਗੰਨ ਦਾ ਐਕਸ਼ਨ ਕਰਦੇ ਨਜ਼ਰ ਆ ਰਹੇ ਹਨ।


ਕਾਬਿਲੇਗ਼ੌਰ ਹੈ ਕਿ ਪੰਜਾਬ ‘ਚ ਗੰਨ ਕਲਚਰ ਪ੍ਰਮੋਟ ਕਰਨ ਵਾਲੇ ਗਾਇਕਾਂ ‘ਤੇ ਸਰਕਾਰ ਨੇ ਸਖਤ ਰੁਖ ਅਖਤਿਆਰ ਕਰ ਲਿਆ ਹੈ। ਇਸੇ ਤਹਿਤ ਕਈ ਪੰਜਾਬੀ ਸਿੰਗਰਾਂ ਨੂੰ ਚੇਤਾਵਨੀ ਮਿਲ ਚੁੱਕੀ ਹੈ। ਤੇ ਕੁਝ ਗਾਇਕਾਂ 'ਤੇ ਮਾਮਲਾ ਵੀ ਦਰਜ ਕੀਤਾ ਗਿਆ ਹੈ |ਖੈਰ ਹੁਣ ਦੇਖਣਾ ਇਹ ਹੈ ਕਿ ਜੈਜ਼ੀ ਬੀ ਦੇ ਇਸ ਵੀਡੀਓ ‘ਤੇ ਪੰਜਾਬ ਸਰਕਾਰ ਕੀ ਕਦਮ ਚੁੱਕਦੀ ਹੈ।

Continues below advertisement

JOIN US ON

Telegram