Karan Aujla saved the player's house, helped with money ਕਰਨ ਔਜਲਾ ਨੇ ਬਚਾਇਆ ਖਿਡਾਰੀ ਦਾ ਘਰ , ਕੀਤੀ ਲੱਖਾਂ ਦੀ ਮਦਦ
ਖੰਨਾ ਨੇੜਲੇ ਪਿੰਡ ਘੁਰਾਲਾ ਦੇ ਜੰਮਪਲ ਪ੍ਰਸਿੱਧ ਪੰਜਾਬੀ ਗਾਇਕ ਕਰਨ ਔਜਲਾ ਨੇ ਦਰਿਆਦਿਲੀ ਦਿਖਾਈ ਹੈ। ਇਨ੍ਹੀਂ ਦਿਨੀਂ ਵਿਦੇਸ਼ 'ਚ ਬੈਠੇ ਕਰਨ ਔਜਲਾ ਨੇ ਆਪਣੇ ਸ਼ਹਿਰ ਦੇ ਅੰਤਰਰਾਸ਼ਟਰੀ ਕਰਾਟੇ ਖਿਡਾਰੀ ਤਰੁਣ ਸ਼ਰਮਾ ਦਾ ਕਰੀਬ 9 ਲੱਖ ਰੁਪਏ ਦਾ ਬੈਂਕ ਕਰਜ਼ਾ ਮੋੜ ਦਿੱਤਾ ਹੈ। ਜਿਸਤੋਂ ਬਾਅਦ ਇਸ ਖਿਡਾਰੀ ਅਤੇ ਉਸਦੇ ਪਰਿਵਾਰ ਨੂੰ ਆਪਣੇ ਘਰ ਦੀ ਮਲਕੀਅਤ ਦੁਬਾਰਾ ਮਿਲ ਗਈ। ਇਸਤੋਂ ਪਹਿਲਾਂ ਤਰੁਣ ਆਪਣਾ ਘਰ ਗਿਰਵੀ ਰੱਖ ਕੇ ਦੇਸ਼ ਲਈ ਖੇਡ ਰਿਹਾ ਸੀ। ਕਰਨ ਔਜਲਾ ਵੱਲੋਂ ਕਰਜ਼ਾ ਵਾਪਸ ਕਰਨ ਤੋਂ ਬਾਅਦ ਤਰੁਣ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਪੋਸਟ ਕੀਤੀ ਹੈ। ਜਿਸ ਵਿੱਚ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਕਰਨ ਔਜਲਾ ਨੇ ਕਰੀਬ 9 ਲੱਖ ਰੁਪਏ ਦਾ ਕਰਜ਼ਾ ਬੈਂਕ ਵਿੱਚ ਜਮ੍ਹਾਂ ਕਰਵਾ ਦਿੱਤਾ ਹੈ। ਹੁਣ ਉਸਦਾ ਘਰ ਕਰਜ਼ਾ ਮੁਕਤ ਹੈ। ਇਸਦੇ ਲਈ ਤਰੁਣ ਨੇ ਕਰਨ ਔਜਲਾ ਦਾ ਧੰਨਵਾਦ ਕੀਤਾ। ਮਦਦ ਕਰਨ ਵਾਲੇ ਪ੍ਰਵਾਸੀ ਭਾਰਤੀਆਂ ਦਾ ਵੀ ਧੰਨਵਾਦ ਕੀਤਾ।ਖੰਨਾ ਨੇੜਲੇ ਪਿੰਡ ਘੁਰਾਲਾ ਦੇ ਜੰਮਪਲ ਪ੍ਰਸਿੱਧ ਪੰਜਾਬੀ ਗਾਇਕ ਕਰਨ ਔਜਲਾ ਨੇ ਦਰਿਆਦਿਲੀ ਦਿਖਾਈ ਹੈ। ਇਨ੍ਹੀਂ ਦਿਨੀਂ ਵਿਦੇਸ਼ 'ਚ ਬੈਠੇ ਕਰਨ ਔਜਲਾ ਨੇ ਆਪਣੇ ਸ਼ਹਿਰ ਦੇ ਅੰਤਰਰਾਸ਼ਟਰੀ ਕਰਾਟੇ ਖਿਡਾਰੀ ਤਰੁਣ ਸ਼ਰਮਾ ਦਾ ਕਰੀਬ 9 ਲੱਖ ਰੁਪਏ ਦਾ ਬੈਂਕ ਕਰਜ਼ਾ ਮੋੜ ਦਿੱਤਾ ਹੈ। ਜਿਸਤੋਂ ਬਾਅਦ ਇਸ ਖਿਡਾਰੀ ਅਤੇ ਉਸਦੇ ਪਰਿਵਾਰ ਨੂੰ ਆਪਣੇ ਘਰ ਦੀ ਮਲਕੀਅਤ ਦੁਬਾਰਾ ਮਿਲ ਗਈ। ਇਸਤੋਂ ਪਹਿਲਾਂ ਤਰੁਣ ਆਪਣਾ ਘਰ ਗਿਰਵੀ ਰੱਖ ਕੇ ਦੇਸ਼ ਲਈ ਖੇਡ ਰਿਹਾ ਸੀ। ਕਰਨ ਔਜਲਾ ਵੱਲੋਂ ਕਰਜ਼ਾ ਵਾਪਸ ਕਰਨ ਤੋਂ ਬਾਅਦ ਤਰੁਣ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਪੋਸਟ ਕੀਤੀ ਹੈ। ਜਿਸ ਵਿੱਚ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਕਰਨ ਔਜਲਾ ਨੇ ਕਰੀਬ 9 ਲੱਖ ਰੁਪਏ ਦਾ ਕਰਜ਼ਾ ਬੈਂਕ ਵਿੱਚ ਜਮ੍ਹਾਂ ਕਰਵਾ ਦਿੱਤਾ ਹੈ। ਹੁਣ ਉਸਦਾ ਘਰ ਕਰਜ਼ਾ ਮੁਕਤ ਹੈ। ਇਸਦੇ ਲਈ ਤਰੁਣ ਨੇ ਕਰਨ ਔਜਲਾ ਦਾ ਧੰਨਵਾਦ ਕੀਤਾ। ਮਦਦ ਕਰਨ ਵਾਲੇ ਪ੍ਰਵਾਸੀ ਭਾਰਤੀਆਂ ਦਾ ਵੀ ਧੰਨਵਾਦ ਕੀਤਾ।