Salman Khan ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਕਿਹਾ Sidhu Moosewala ਵਰਗਾ ਹਾਲ ਕਰਾਂਗੇ
Continues below advertisement
Salman Khan gets death threat: ਬਾਲੀਵੁੱਡ ਦੇ ਭਾਈਜਾਨ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਪੱਤਰ ਮਿਲਿਆ ਹੈ। ਜਦੋਂ ਸਲਮਾਨ ਖਾਨ ਦੇ ਪਿਤਾ ਸਵੇਰੇ ਜੌਗਿੰਗ ਲਈ ਗਏ, ਜਿੱਥੇ ਉਹ ਬੈਂਚ 'ਤੇ ਬੈਠੇ ਹਨ, ਉਨ੍ਹਾਂ ਨੂੰ ਇੱਕ ਚਿੱਠੀ ਮਿਲੀ ,ਜਿਸ ਵਿੱਚ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਬੇਟੇ ਸਲਮਾਨ ਖਾਨ ਨੂੰ ਧਮਕੀ ਦਿੱਤੀ ਗਈ ਸੀ।
ਇਸ ਚਿੱਠੀ 'ਚ ਲਿਖਿਆ ਗਿਆ ਸੀ ਕਿ ਸਲਮਾਨ ਖਾਨ ਦਾ ਵੀ ਸਿੱਧੂ ਮੂਸੇ (Sidhu Moose Waala) ਵਾਲਾ ਕਰਨਗੇ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਪੱਤਰ ਸਲੀਮ ਖਾਨ ਨੂੰ ਸਵੇਰੇ 7:30 ਤੋਂ 8 ਵਜੇ ਦੇ ਕਰੀਬ ਮਿਲਿਆ ਸੀ। ਬਾਂਦਰਾ ਪੁਲੀਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦੱਸ ਦੇਈਏ ਕਿ ਪਿਛਲੇ ਦਿਨੀਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ 'ਤੇ ਕਈ ਲੋਕਾਂ ਨੇ ਹਮਲਾ ਕਰਕੇ ਕਰੀਬ 25-30 ਗੋਲੀਆਂ ਚਲਾਈਆਂ। ਇਸ ਹਮਲੇ ਵਿੱਚ ਉਸਦੀ ਜਾਨ ਚਾਲੀ ਗਈ ਹੈ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੂਰੀ ਇੰਡਸਟਰੀ 'ਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦੌਰਾਨ ਸਲਮਾਨ ਖਾਨ ਨੂੰ ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਪ੍ਰੇਸ਼ਾਨ ਹੋ ਗਏ ਹਨ।
Continues below advertisement