1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

Continues below advertisement

ਸੰਗਰੂਰ ਦੇ ਦੋ ਮੁੱਖ ਪਾਰਕ—ਬਨਾਸਰ ਬਾਗ ਅਤੇ ਬੀਐੱਸਐਨਐੱਲ ਸਿਟੀ ਪਾਰਕ—ਦੇ ਨਵੀਨੀਕਰਨ ਦਾ ਕੰਮ ਅਜੇ ਤੱਕ ਸ਼ੁਰੂ ਨਹੀਂ ਹੋਇਆ। ਅਕਾਲੀ ਦਲ ਪੁਨਰ ਸੁਰਜੀਤ ਨੇ ਦੋਸ਼ ਲਗਾਇਆ ਹੈ ਕਿ ਵਰਕ ਆਰਡਰ ਜਾਰੀ ਹੋਣ ਦੇ ਪੰਜ ਮਹੀਨੇ ਬਾਅਦ ਵੀ ਵਿਕਾਸ ਕਾਰਜ ਠੱਪ ਪਏ ਹਨ। ਪਾਰਟੀ ਨੇ ਇੱਕ ਹਫ਼ਤੇ ਵਿੱਚ ਕੰਮ ਸ਼ੁਰੂ ਨਾ ਹੋਣ 'ਤੇ ਧਰਨੇ ਦੀ ਚੇਤਾਵਨੀ ਦਿੱਤੀ ਹੈ।

ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂਆਂ ਨੇ ਸੰਗਰੂਰ ਦੇ ਬਨਾਸਰ ਬਾਗ ਅਤੇ ਬੀਐੱਸਐਨਐੱਲ ਸਿਟੀ ਪਾਰਕ ਦੀ ਮਾੜੀ ਹਾਲਤ ਨੂੰ ਲੈ ਕੇ ਪ੍ਰਸ਼ਾਸਨ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਜਨਵਰੀ ਮਹੀਨੇ ਵਿੱਚ ਪਾਰਕਾਂ ਦੇ ਨਵੀਨੀਕਰਨ ਲਈ ਵਰਕ ਆਰਡਰ ਜਾਰੀ ਹੋ ਚੁੱਕੇ ਸਨ, ਪਰ ਅਜੇ ਤੱਕ ਕੋਈ ਕੰਮ ਸ਼ੁਰੂ ਨਹੀਂ ਹੋਇਆ।

ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਿਪੂਦਮਨ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਕਿ ਬਨਾਸਰ ਬਾਗ ਲਈ ਕਰੀਬ 1 ਕਰੋੜ 27 ਲੱਖ ਅਤੇ ਬੀਐੱਸਐਨਐੱਲ ਪਾਰਕ ਲਈ 1 ਕਰੋੜ 25 ਲੱਖ ਰੁਪਏ ਦੇ ਟੈਂਡਰ ਪਾਸ ਹੋਏ ਸਨ। ਉਨ੍ਹਾਂ ਕਿਹਾ ਕਿ ਨਵਾਂ ਘਾਹ, ਟਾਈਲਾਂ, ਬੈਂਚ ਅਤੇ ਹੋਰ ਵਿਕਾਸ ਕਾਰਜ ਕਾਗਜ਼ਾਂ ਤੱਕ ਹੀ ਸੀਮਤ ਰਹਿ ਗਏ ਹਨ।

ਆਗੂਆਂ ਨੇ ਦੋਸ਼ ਲਗਾਇਆ ਕਿ ਸਥਾਨਕ ਵਿਧਾਇਕ ਅਤੇ ਨਗਰ ਕੌਂਸਲ ਪ੍ਰਧਾਨ ਦੇ ਆਪਸੀ ਵਿਵਾਦ ਕਾਰਨ ਕੰਮ ਰੁਕਿਆ ਹੋਇਆ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਵਿਕਾਸ ਕਾਰਜ ਤੁਰੰਤ ਸ਼ੁਰੂ ਕਰਵਾਏ ਜਾਣ।

ਅਕਾਲੀ ਦਲ ਪੁਨਰ ਸੁਰਜੀਤ ਨੇ ਚੇਤਾਵਨੀ ਦਿੱਤੀ ਕਿ ਜੇਕਰ ਇੱਕ ਹਫ਼ਤੇ ਦੇ ਅੰਦਰ ਕੰਮ ਸ਼ੁਰੂ ਨਾ ਹੋਇਆ ਤਾਂ ਡੀਸੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ।

Continues below advertisement

JOIN US ON

Telegram
Continues below advertisement
Sponsored Links by Taboola