ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ
ਕੈਨੇਡਾ ਦੇ ਮਾਂਟਰੀਅਲ ਸ਼ਹਿਰ ਤੋਂ ਪੰਜਾਬ ਲਈ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਾਂਟਰੀਅਲ ਦੀ ਲਾਸ਼ੀਨ ਨਹਿਰ ਵਿੱਚ ਡੁੱਬਣ ਕਾਰਨ ਪੰਜਾਬ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚੋਂ ਇੱਕ ਬਰਨਾਲਾ ਦੇ ਤਪਾ ਮੰਡੀ ਦਾ 26 ਸਾਲਾ ਲਵਪ੍ਰੀਤ ਸਿੰਘ ਸੀ, ਜੋ ਆਪਣੇ ਦੋਸਤ ਨੂੰ ਬਚਾਉਣ ਲਈ ਨਹਿਰ ਵਿੱਚ ਛਾਲ ਮਾਰ ਬੈਠਾ ਅਤੇ ਖੁਦ ਵੀ ਪਾਣੀ ਵਿੱਚ ਡੁੱਬ ਗਿਆ।
ਜਾਣਕਾਰੀ ਮੁਤਾਬਕ ਲਵਪ੍ਰੀਤ ਸਿੰਘ ਪਿਛਲੇ ਢਾਈ ਸਾਲਾਂ ਤੋਂ ਵਰਕ ਪਰਮਿਟ 'ਤੇ ਕੈਨੇਡਾ ਦੇ ਮਾਂਟਰੀਅਲ ਵਿੱਚ ਟਰਾਲਾ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ। ਘਟਨਾ ਉਸ ਵੇਲੇ ਵਾਪਰੀ ਜਦੋਂ ਉਸ ਦਾ ਦੋਸਤ ਨਹਿਰ ਵਿੱਚ ਫਿਸਲ ਗਿਆ। ਦੋਸਤ ਨੂੰ ਬਚਾਉਣ ਲਈ ਲਵਪ੍ਰੀਤ ਨੇ ਵੀ ਪਾਣੀ ਵਿੱਚ ਛਾਲ ਮਾਰੀ, ਪਰ ਦੋਵੇਂ ਹੀ ਡੁੱਬ ਗਏ।
ਕੈਨੇਡਾ ਪ੍ਰਸ਼ਾਸਨ ਨੇ ਕਈ ਘੰਟਿਆਂ ਤੱਕ ਚਲਾਏ ਰੈਸਕਿਊ ਆਪ੍ਰੇਸ਼ਨ ਤੋਂ ਬਾਅਦ ਦੋਵਾਂ ਦੀਆਂ ਲਾਸ਼ਾਂ ਬਾਹਰ ਕੱਢੀਆਂ। ਦੂਜਾ ਨੌਜਵਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਬੁਤਾਲਾ ਦਾ ਦੱਸਿਆ ਜਾ ਰਿਹਾ ਹੈ।
ਬਾਈਟ: ਬਲਵੀਰ ਸਿੰਘ (ਪਿਤਾ)
ਲਵਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਨੇ ਦੱਸਿਆ ਕਿ ਉਸ ਨੂੰ ਕੈਨੇਡਾ ਭੇਜਣ ਲਈ ਉਨ੍ਹਾਂ ਨੇ ਆਪਣੀ ਕਰੀਬ ਦੋ ਏਕੜ ਜ਼ਮੀਨ ਵੇਚ ਦਿੱਤੀ ਸੀ। ਹੁਣ ਇਕਲੌਤੇ ਪੁੱਤਰ ਦੀ ਮੌਤ ਤੋਂ ਬਾਅਦ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਮਾਪਿਆਂ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਕੋਲੋਂ ਅਪੀਲ ਕੀਤੀ ਹੈ ਕਿ ਲਵਪ੍ਰੀਤ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਵਿੱਚ ਮਦਦ ਕੀਤੀ ਜਾਵੇ।