ਸੋਸ਼ਲ ਮੀਡੀਆ ਤੋਂ ਸ਼ੁਰੂ ਹੋਈ ਤਕਰਾਰ , ਫਿਰ ਹੋਇਆ ਕਤਲ

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਆਂਗਣਵਾੜੀ ਸੈਂਟਰ ਵਿੱਚ ਹੋਏ ਕਤਲ ਮਾਮਲੇ ਨੂੰ ਸਿਰਫ 3 ਘੰਟਿਆਂ ਵਿੱਚ ਸੁਲਝਾ ਕੇ ਮੁੱਖ ਦੋਸ਼ੀ ਨੂੰ ਕਾਬੂ ਕਰ ਲਿਆ ਹੈ। ਡੀਐਸਪੀ ਲੰਬੀ ਹਰਬੰਸ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਸਵੇਰੇ ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ ਗਈ।

ਪੁਲਿਸ ਮੁਤਾਬਕ ਮ੍ਰਿਤਕ ਰਮਨਦੀਪ ਕੌਰ ਪਿਛਲੇ ਦੋ ਸਾਲਾਂ ਤੋਂ ਆਂਗਣਵਾੜੀ ਸੈਂਟਰ ਵਿੱਚ ਕੰਮ ਕਰ ਰਹੀ ਸੀ। ਉਸਦੀ ਦੋਸ਼ੀ ਕਰਨਦੀਪ ਸਿੰਘ ਨਾਲ ਸੋਸ਼ਲ ਮੀਡੀਆ ਰਾਹੀਂ ਜਾਣ-ਪਛਾਣ ਹੋਈ ਸੀ ਅਤੇ ਦੋਵਾਂ ਵਿੱਚ ਕੁਝ ਸਮੇਂ ਤੋਂ ਤਕਰਾਰ ਚੱਲ ਰਹੀ ਸੀ। ਦੋਸ਼ੀ ਵੱਲੋਂ ਗੱਲਬਾਤ ਬੰਦ ਹੋਣ ਤੋਂ ਨਾਰਾਜ਼ ਹੋ ਕੇ ਉਸਨੇ ਸੈਂਟਰ ਵਿੱਚ ਦਾਖਲ ਹੋ ਕੇ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ।

ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ।

JOIN US ON

Telegram
Sponsored Links by Taboola