CM Mann ਵਲੋਂ 359 ਪੋਸਟਾਂ ਭਰਨ ਦਾ ਕੀਤਾ ਵਾਅਦਾ
ਖੇਤੀਬਾੜੀ ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਪਿਛਲੇ ਇੱਕ ਮਹੀਨੇ ਤੋਂ ਧਰਨਾ ਅਤੇ ਭੁੱਖ ਹੜਤਾਲ ਕਰ ਰਹੇ Punjab Agriculture University ਦੇ ਵਿਦਿਆਰਥੀ ਸ਼ਨੀਵਾਰ ਨੂੰ ਮੁੱਖ ਮੰਤਰੀ Bhagwant Mann ਨੂੰ ਮਿਲਣ ਪੁੱਜੇ। ਉਨ੍ਹਾਂ ਮੁੱਖ ਮੰਤਰੀ ਅੱਗੇ ਆਪਣੀ ਮੰਗਾਂ ਰੱਖੀਆਂ। ਇਹ ਸੁਣਨ ਤੋਂ ਬਾਅਦ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ Agriculture Department ਵਿੱਚ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਜਲਦੀ ਭਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਖੇਤੀਬਾੜੀ ਨਾਲ ਸਬੰਧਤ ਬੀਐਸਸੀ, ਐਮਸੀਸੀ ਅਤੇ ਹੋਰ ਕੋਰਸ ਕਰਨ ਵਾਲੇ ਵਿਦਿਆਰਥੀਆਂ ਨੂੰ ਖੇਤੀਬਾੜੀ ਮਾਸਟਰ ਵਜੋਂ ਰੱਖਿਆ ਜਾਵੇਗਾ। ਉਨ੍ਹਾਂ ਨੇ 359 ਪੋਸਟਾਂ ਭਰਨ ਦਾ ਵਾਅਦਾ ਕੀਤਾ। ਨਾਲ ਹੀ ਮਾਨ ਨੇ 'ਵਰਸਿਟੀ ਸਣੇ ਖੇਤੀਬਾੜੀ ਵਿਭਾਗ ‘ਚ ਖਾਲੀ ਅਸਾਮੀਆਂ ਜਲਦ ਭਰਨ ਦਾ ਭਰੋਸਾ ਦਿੱਤਾ।





















