Sahmbhu Boarder 'ਤੇ ਡਟੇ ਇੱਕ ਹੋਰ ਕਿਸਾਨ ਦੀ ਹੋਈ ਮੌਤ | Farmers Death | Farmer Death | Protest

Sahmbhu Boarder 'ਤੇ ਡਟੇ ਇੱਕ ਹੋਰ ਕਿਸਾਨ ਦੀ ਹੋਈ ਮੌਤ | Farmers Death | Farmer Death | Protest

ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ 'ਤੇ ਚੱਲ ਰਹੇ ਕਿਸਾਨ ਮੋਰਚੇ 'ਤੇ ਇਕ ਹੋਰ ਕਿਸਾਨ ਦੀ ਸ਼ੁੱਕਰਵਾਰ ਰਾਤ ਨੂੰ ਮੌਤ ਹੋ ਗਈ। ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਕਿਸਾਨ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਆਗੂ ਦੀ ਪਛਾਣ ਬਲਵਿੰਦਰ ਸਿੰਘ (72) ਵਜੋਂ ਹੋਈ ਹੈ। ਉਹ ਮੋਗਾ ਦੇ ਰਹਿਣ ਵਾਲੇ ਸੀ। ਬਲਵਿੰਦਰ ਸਿੰਘ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ। ਹਾਲ ਹੀ ਵਿੱਚ ਸਰਕਾਰ ਦੀ ਬੇਰੁਖੀ ਅਤੇ ਅਣਗਹਿਲੀ ਕਰਕੇ ਉਹ ਸ਼ੰਭੂ ਸਰਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਹਿੱਸਾ ਬਣ ਗਏ ਸਨ।

ਬਲਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਅਤੇ ਪਿੰਡ ਵਾਸੀ ਗਹਿਰੇ ਸੋਗ ਵਿੱਚ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਬਹੁਤ ਹੀ ਦੁਖਦਾਈ ਤੇ ਦਰਦਨਾਕ ਸਥਿਤੀ ਹੈ। ਕਿਸਾਨਾਂ ਨੂੰ ਆਪਣੇ ਅਜ਼ੀਜ਼ਾਂ ਦੀਆਂ ਲਾਸ਼ਾਂ ਨੂੰ ਮੋਢਿਆਂ 'ਤੇ ਚੁੱਕ ਕੇ ਪਿੰਡ ਤੱਕ ਲਿਜਾਣਾ ਪੈ ਰਿਹਾ ਹੈ। ਬਲਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਅਤੇ ਪਿੰਡ ਵਾਸੀ ਗਹਿਰੇ ਸੋਗ ਵਿੱਚ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਬਹੁਤ ਹੀ ਦੁਖਦਾਈ ਸਥਿਤੀ ਹੈ। ਕਿਸਾਨਾਂ ਨੂੰ ਆਪਣੇ ਅਜ਼ੀਜ਼ਾਂ ਦੀਆਂ ਲਾਸ਼ਾਂ ਨੂੰ ਮੋਢਿਆਂ 'ਤੇ ਚੁੱਕ ਕੇ ਪਿੰਡ ਲਿਜਾਣਾ ਪੈਂਦਾ ਹੈ।

JOIN US ON

Telegram
Sponsored Links by Taboola