Punjab Budget for farm sector: ਭਗਵੰਤ ਮਾਨ ਸਰਕਾਰ ਵੱਲੋਂ ਖੇਤੀ ਖੇਤਰ ਲਈ 11,560 ਕਰੋੜ ਰੁਪਏ ਦਾ ਐਲਾਨ
Punjab Budget 2022: ਪੰਜਾਬ ਸਰਕਾਰ (Punjab Budget) ਨੇ ਸਿੱਖਿਆ ਤੇ ਸਿਹਤ ਦੇ ਨਾਲ ਹੀ ਖੇਤੀਬਾੜੀ ਸੈਕਟਰ (Punajb agriculture sector) ਲਈ ਵੱਡੇ ਐਲਾਨ ਕੀਤੇ ਹਨ। ਪੰਜਾਬ ਦੀ ਖੇਤੀ ਲਈ 11,560 ਕਰੋੜ ਰੁਪਏ ਰੱਖੇ ਹਨ। ਝੋਨੇ ਦੀ ਸਿੱਧੀ ਬਿਜਾਈ (direct sowing of paddy) ਲਈ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਲਈ 450 ਕਰੋੜ ਰੁਪਏ ਰੱਖੇ ਗਏ ਹਨ। ਸੂਬੇ ਵਿੱਚ ਪਰਾਲੀ ਨਾ ਸਾੜਨ ਲਈ ਕੀਤੇ ਜਾਣ ਵਾਲੇ ਕੰਮਾਂ ਲਈ 200 ਕਰੋੜ ਰੁਪਏ ਰੱਖੇ ਗਏ ਹਨ। ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਲਈ 6247 ਕਰੋੜ ਰੁਪਏ ਰੱਖੇ ਗਏ ਹਨ। ਅੰਮ੍ਰਿਤਸਰ ਦੇ ਵੇਰਕਾ ਵਿੱਚ ਫਲਾਂ ਤੇ ਸਬਜ਼ੀਆਂ ਦੇ ਇੱਕ ਕੋਲਡ ਸਟੋਰ (cold store of fruits and vegetables at Verka) ਲਈ 7 ਕਰੋੜ ਰੁਪਏ ਰੱਖੇ ਹਨ। ਇਸ ਤੋਂ ਇਲਾਵਾ ਸਹਿਕਾਰੀ ਖੇਤਰ ਲਈ 1170 ਕਰੋੜ ਰੁਪਏ ਰੱਖੇ ਹਨ ਜੋ ਪਿਛਲੇ ਸਾਲ ਨਾਲੋਂ 35.67% ਵੱਧ ਹੈ। ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ 688 ਕਰੋੜ ਰੁਪਏ ਦੱਤੇ ਹਨ। ਸ਼ਹੀਦ ਭਗਤ ਸਿੰਘ (115th birth anniversary of Shaheed Bhagat Singh) ਦੇ 115ਵੇਂ ਜਨਮ ਦਿਨ 'ਤੇ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ 'ਚ 50000 ਬੂਟੇ ਤੇ 115 ਤ੍ਰਿਵੇਣੀ ਦੇ ਬੂਟੇ ਲਗਾਏ ਜਾਣਗੇ।