ਪੜਚੋਲ ਕਰੋ
ਖੇਤੀਬਾੜੀ ਆਰਡੀਨੈਂਸ ਵਿਰੁੱਧ ਕਿਸਾਨਾਂ ਨੇ ਵਿੱਢੀ ਆਰ-ਪਾਰ ਦੀ ਲੜਾਈ
ਕੇਂਦਰ ਸਰਕਾਰ ਵੱਲੋਂ ਸੋਮਵਾਰ ਨੂੰ ਲੋਕ ਸਭਾ ’ਚ ਖੇਤੀ ਸੈਕਟਰ ਨਾਲ ਜੁੜੇ ਤਿੰਨ ਬਿੱਲ ਪੇਸ਼ ਕਰਨ ਮਗਰੋਂ ਪੰਜਾਬ ਦੇ ਕਿਸਾਨਾਂ ਨੇ ਆਰ-ਪਾਰ ਦੀ ਲੜਾਈ ਵਿੱਢ ਦਿੱਤੀ ਹੈ। ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਪ੍ਰਦਰਸ਼ਨ ਜਾਰੀ ਹੈ।ਅੱਜ ਕਿਸਾਨਾਂ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਬਾਦਲ ਦੇ ਪਿੰਡ ਬਾਦਲ ਸਥਿਤ ਘਰ ਦਾ ਘੇਰਾਓ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ।ਇਸ ਦੇ ਨਾਲ ਹੀ ਗੁਰਦਾਸਪੁਰ 'ਚ ਬਿਆਸ ਦਰਿਆ ਉੱਤੇ ਬਣੇ ਪੁੱਲ ਨੂੰ ਕਿਸਾਨਾਂ ਨੇ ਕੱਲ੍ਹ ਤੋਂ ਹੀ ਜਾਮ ਕੀਤਾ ਹੋਇਆ ਹੈ।ਉਧਰ, ਕਿਸਾਨਾਂ ਦਾ ਜੇਲ੍ਹ ਭਰੋ ਅੰਦੋਲਨ ਅੱਜ 9ਵੇਂ ਦਿਨ ਵੀ ਜਾਰੀ ਹੈ ਪਰ ਸਰਕਾਰ ਕਿਸਾਨਾਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ।
ਹੋਰ ਵੇਖੋ






















