ਖੇਤੀ ਆਰਡੀਨੈਂਸਾਂ ਵਿਰੁੱਧ ਕੇਂਦਰ ਖਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ ਤੇਜ
ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਖਿਲਾਫ ਕਿਸਾਨ ਜੇਲ੍ਹਾਂ ਭਰਨ ਲਈ ਦ੍ਰਿੜ੍ਹ ਹਨ। ਅੱਜ ਪੰਜਵੇਂ ਦਿਨ ਵੀ ਕਿਸਾਨ ਜੇਲ੍ਹ ਭਰੋ ਅੰਦੋਲਨ ਤਹਿਤ ਗ੍ਰਿਫਤਾਰੀਆਂ ਦੇਣ ਲਈ ਡਟੇ ਹੋਏ ਹਨ। ਉਂਝ ਪੰਜਾਬ ਸਰਕਾਰ ਨੇ ਅਜੇ ਤੱਕ ਇੱਕ ਵੀ ਕਿਸਾਨ ਨੂੰ ਗ੍ਰਿਫਤਾਰ ਨਹੀਂ ਕੀਤਾ। ਇਸ ਤੋਂ ਅੱਕ ਕੇ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਅੱਜ ਸਿੱਧਾ ਜੇਲ੍ਹਾਂ ਸਾਹਮਣੇ ਜਾ ਕੇ ਗ੍ਰਿਫਤਾਰੀਆਂ ਦੇਣਗੇ। ਕਿਸਾਨਾਂ ਦੇ ਐਲਾਨ ਮਗਰੋਂ ਪੁਲਿਸ ਚੌਕਸ ਹੋ ਗਈ ਹੈ।
Tags :
Farmer Tractor Protest Khanna Tractor Protest Kissan Dharna Farmer Dharna Khetibarhi Ordinence Bill MP Gurjit Aujla Narendra Modi PM Modi Farmer Protest