ਪੜਚੋਲ ਕਰੋ
India Rainfall: ਗੁਜਰਾਤ-ਮਹਾਰਾਸ਼ਟਰ-ਹਿਮਾਚਲ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 150 ਤੋਂ ਵੱਧ ਮੌਤਾਂ
Heavy Rains Across The Country: ਦੇਸ਼ ਦੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਕਰਨਾਟਕ ਸਮੇਤ ਗੁਜਰਾਤ ਤੋਂ ਮਹਾਰਾਸ਼ਟਰ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼ ਵਿੱਚ ਮੌਸਮ ਵਿਭਾਗ ਨੇ ਅੱਜ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਇਨ੍ਹਾਂ ਸਾਰੇ ਰਾਜਾਂ ਵਿੱਚ ਹੜ੍ਹਾਂ ਅਤੇ ਭਾਰੀ ਮੀਂਹ ਕਾਰਨ 150 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਹਾਰਾਸ਼ਟਰ 'ਚ ਸਭ ਤੋਂ ਜ਼ਿਆਦਾ ਬੁਰਾ ਹਾਲ ਦੇਖਣ ਨੂੰ ਮਿਲਿਆ ਹੈ। ਤਾਜ਼ਾ ਜਾਣਕਾਰੀ ਮੁਤਾਬਕ ਸੂਬੇ 'ਚ ਹੁਣ ਤੱਕ 83 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਹੋਰ ਵੇਖੋ





















