Bhagwant Mann ਨੇ Fazilka ਜ਼ਿਲ੍ਹੇ ਦੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ
Continues below advertisement
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸੀ.ਐਮ ਮਾਨ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਲਈ 32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 2020 ਵਿੱਚ ਫਾਜ਼ਿਲਕਾ ਵਿੱਚ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਕਿਸਾਨ ਲੰਬੇ ਸਮੇਂ ਤੋਂ ਮੁਆਵਜ਼ੇ ਦੀ ਮੰਗ ਕਰ ਰਹੇ ਸਨ ਅਤੇ ਪਿਛਲੇ 2 ਸਾਲਾਂ ਤੋਂ ਮੁਆਵਜ਼ੇ ਦੀ ਮੰਗ 'ਤੇ ਕਿਸੇ ਨੇ ਕੋਈ ਕਾਰਵਾਈ ਨਹੀਂ ਕੀਤੀ, ਜਦਕਿ ਪਿਛਲੀ ਸਰਕਾਰ ਨੇ ਅਜੇ ਤੱਕ ਨੁਕਸਾਨ ਦਾ ਮੁਆਵਜ਼ਾ ਨਹੀਂ ਦਿੱਤਾ। ਇਸ ਮੌਕੇ ਫਾਜ਼ਿਲਕਾ ਜ਼ਿਲ੍ਹੇ ਦੇ ਵਿਧਾਇਕਾਂ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ।
Continues below advertisement
Tags :
Punjab Government Punjab Farmers Heavy Rain Fazilka Flood Punjabi News Compensation Crop Damage Cotton Crop Bhagwant Mann ABP Sanjha Punjab News Punjab CM