Stubble Burning | ਪਰਾਲੀ ਸਾੜਨ 'ਤੇ Supreme Court 'ਚ ਵੱਡਾ ਫ਼ੈਸਲਾ |Abp Sanjha
ਦਿੱਲੀ ਵਿੱਚ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮਾਮਲੇ ਵਿੱਚ ਅੱਜ (ਸੋਮਵਾਰ) ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਜਿਸ ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ 10 ਦਿਨਾਂ ਦਾ ਡਾਟਾ ਹਲਫੀਆ ਬਿਆਨ ਸਮੇਤ ਅਗਲੀ ਤਰੀਕ 'ਤੇ ਦੇਣ ਲਈ ਕਿਹਾ ਗਿਆ ਹੈ। ਸੁਣਵਾਈ ਤੋਂ ਬਾਅਦ ਮਾਮਲੇ ਦੀ ਅਗਲੀ ਤਰੀਕ 14 ਨਵੰਬਰ ਤੈਅ ਕੀਤੀ ਗਈ ਹੈ।
ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਕੇਂਦਰ ਨੂੰ ਪਰਾਲੀ ਸਾੜਨ ਤੋਂ ਰੋਕਣ ਤੇ ਪ੍ਰਦੂਸ਼ਣ ਕੰਟਰੋਲ ਲਈ ਫੰਡਾਂ ਲਈ ਅਰਜ਼ੀ ਦੇਣ ਲਈ ਕਿਹਾ ਜਿਸ 'ਤੇ ਜਸਟਿਸ ਓਕਾ ਨੇ ਭਾਰਤ ਸਰਕਾਰ ਨੂੰ ਇੱਕ ਹਫਤੇ 'ਚ ਇਸ 'ਤੇ ਫੈਸਲਾ ਲੈਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਹੁਕਮ ਦਿੱਤਾ ਗਿਆ ਹੈ ਕਿ ਪੰਜਾਬ ਅਤੇ ਹਰਿਆਣਾ ਰਾਜਾਂ ਨੂੰ ਪਿਛਲੇ 10 ਦਿਨਾਂ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਦੇ ਵੇਰਵੇ ਪੇਸ਼ ਕਰਨ ਲਈ ਹਲਫੀਆ ਬਿਆਨ ਦਾਇਰ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।






















