Amarnath ਜਾਣ ਵਾਲੇ ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ,Jammu ਤੋਂ ਅਮਰਨਾਥ ਯਾਤਰਾ ਮੁਅੱਤਲ
ਅਮਰਨਾਥ ਜਾਣ ਵਾਲੇ ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ
ਸ੍ਰੀਨਗਰ-ਜੰਮੂ ਨੈਸ਼ਨਲ ਹਾਈਵੇਅ ਬੰਦ
ਜੰਮੂ ਤੋਂ ਅਮਰਨਾਥ ਯਾਤਰਾ ਮੁਅੱਤਲ
ਹੁਣ ਤੱਕ ਯਾਤਰਾ ਦੌਰਾਨ 50 ਤੋਂ ਵੱਧ ਲੋਕਾਂ ਦੀ ਮੌਤ
ਅਮਰਨਾਥ ਜਾਣ ਵਾਲੇ ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ
ਸ੍ਰੀਨਗਰ-ਜੰਮੂ ਨੈਸ਼ਨਲ ਹਾਈਵੇਅ ਬੰਦ ਹੋਣ ਕਾਰਨ ਦੂਜੇ ਦਿਨ ਜੰਮੂ ਤੋਂ ਅਮਰਨਾਥ ਯਾਤਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ
300 ਕਿਲੋਮੀਟਰ ਤੋਂ ਵੱਧ ਲੰਬਾ ਜੰਮੂ-ਸ੍ਰੀਨਗਰ ਹਾਈਵੇਅ - ਮੀਂਹ ਅਤੇ ਲੈਂਡ ਸਲਾਈਡ ਕਾਰਨ ਬੰਦ ਹੋ ਗਿਆ
ਜਿਸ ਕਾਰਨ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਹਾਈਵੇਅ 'ਤੇ ਆਵਾਜਾਈ ਦੀ ਇਜਾਜ਼ਤ ਨਹੀਂ ਦਿੱਤੀ | ਤੇ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ |
ਦੱਸ ਦਈਏ ਕਿ 30 ਜੂਨ ਤੋਂ ਸ਼ੁਰੂ ਹੋਈ ਅਮਰਨਾਥ ਯਾਤਰਾ 11 ਅਗਸਤ ਨੂੰ ਸ਼ਰਵਣ ਪੂਰਨਿਮਾ 'ਤੇ ਰੱਖੜੀ ਦੇ ਮੌਕੇ 'ਤੇ ਸਮਾਪਤ ਹੋਵੇਗੀ।
ਹੁਣ ਤੱਕ 22 ਦਿਨਾਂ ਵਿੱਚ 2,29,744 ਸ਼ਰਧਾਲੂ ਗੁਫਾ ਮੰਦਰ ਦੇ ਦਰਸ਼ਨ ਕਰ ਚੁੱਕੇ ਹਨ।
ਇਸ ਸਾਲ ਹੁਣ ਤੱਕ ਇਸ ਯਾਤਰਾ ਦੌਰਾਨ 50 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ|






















