ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਪੰਜਾਬ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਮਲੋਟ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਤੋਂ ਬਾਅਦ ਆਪਣੀਆਂ ਮੰਗਾਂ ਨੂੰ ਲੈ ਕੇ ਮੰਗ ਪੱਤਰ ਵੀ ਦਿੱਤਾ ਗਿਆ।ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਪੰਜਾਬ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਮਲੋਟ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਤੋਂ ਬਾਅਦ ਆਪਣੀਆਂ ਮੰਗਾਂ ਨੂੰ ਲੈ ਕੇ ਮੰਗ ਪੱਤਰ ਵੀ ਦਿੱਤਾ ਗਿਆ।ਯੂਨੀਅਨ ਦੀ ਪੰਜਾਬ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰ ਆਪਣੀਆਂ ਮੰਗਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸੇ ਕਾਰਨ ਹੁਣ ਵਰਕਰਾਂ ਨੂੰ ਮੰਤਰੀਆਂ ਦੇ ਘਰਾਂ ਅਤੇ ਦਫ਼ਤਰਾਂ ਅੱਗੇ ਧਰਨੇ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ।ਯੂਨੀਅਨ ਦੀ ਪੰਜਾਬ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰ ਆਪਣੀਆਂ ਮੰਗਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸੇ ਕਾਰਨ ਹੁਣ ਵਰਕਰਾਂ ਨੂੰ ਮੰਤਰੀਆਂ ਦੇ ਘਰਾਂ ਅਤੇ ਦਫ਼ਤਰਾਂ ਅੱਗੇ ਧਰਨੇ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ।













