'ਜੇ ਸਰਕਾਰ MSP ਨਹੀ ਦੇ ਸਕਦੀ ਤਾਂ ਕੈਪਟਨ ਦੇਣ ਅਸਤੀਫ਼ਾ'

Continues below advertisement
ਪੰਜਾਬ 'ਚ ਇਸ ਸਮੇਂ ਖੇਤੀ ਕਾਨੂੰਨਾਂ ਕਰਕੇ ਸਿਆਸਤ ਗਰਮਾਈ ਹੋਈ ਹੈ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆਜਿਸ ਦਾ ਬੁੱਧਵਾਰ ਨੂੰ ਆਖਰੀ ਦਿਨ ਰਿਹਾ। ਇਸ ਦੇ ਨਾਲ ਹੀ ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਵਿਧਾਨ ਸਭਾ 'ਚ ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਚਾਰ ਬਿੱਲ ਪਾਸ ਕੀਤੇ ਗਏ।ਹੁਣ ਸੰਗਰੂਰ ਤੋਂ ਆਪ ਦੇ ਸਾਂਸਦ ਭਗਵੰਤ ਮਾਨ ਨੇ ਵੀ ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ। ਜਿਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਕੱਲ੍ਹ ਵਿਧਾਨ ਸਭਾ ਵਿਚ ਬਿੱਲ ਪਾਸ ਕੀਤੇਅਸੀ ਉਨ੍ਹਾਂ ਦਾ ਸਾਥ ਦਿਤਾ ਹੈ। ਆਪ ਨੇ ਕਿਸਾਨਾਂ ਕਰਕੇ ਪੰਜਾਬ ਸਰਕਾਰ ਦਾ ਸਾਥ ਦਿੱਤਾ। ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਕਾਂਗਰਸ ਲੱਡੂ ਵੰਡ ਰਹੀ ਹੈ। ਇਹ ਕੋਈ ਜਿੱਤ ਨਹੀਂ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਜੋ ਬਿੱਲ ਲੈ ਕੇ ਆਈ ਹੈ ਉਹ ਕੇੰਦਰ ਸਰਕਾਰ ਦੇ ਬਿੱਲਾਂ ਵਿਚ ਸਿਰਫ ਅਮੇਂਡਮੈਂਟ ਹੈਭਗਵੰਤ ਨੇ ਅੱਗੇ ਕਿਹਾ ਕਿ ਵਿਰੋਧੀ ਧਿਰ ਹੋਣ ਦੇ ਨਾਤੇ ਇਨ੍ਹਾਂ ਨੂੰ ਅਸੀਂ ਮਨਮਰਜੀਆਂ ਕਰਨ ਨਹੀ ਦੇਵਾਂਗੇ। ਸੇਂਟਰ ਨਾਲ ਲੜਾਈ ਅਜੇ ਵੀ ਜਾਰੀ ਹੈ। ਐਮਐਸਪੀ ਤੋਂ ਘਟ ਕੀਮਤ 'ਤੇ ਫਸਲ ਖਰੀਦਨ ਵਾਲੇ ਨੂੰ ਸਾਲ ਦੀ ਸਜ਼ਾ ਦੀ ਤਜ਼ਵੀਜ ਹੈ। ਜੇਕਰ ਸੈਂਟਰ ਨੇ ਤੇ ਪ੍ਰਾਈਵੇਟ ਖਰੀਦਦਾਰ ਨੇ ਵੀ ਫਸਲ ਚੁਕਣ ਤੋਂ ਮਨਾ ਕਰ ਦਿੱਤਾ ਤਾਂ ਫਿਰ ਕਿਸਾਨ ਕੀ ਕਰਨਗੇ
Continues below advertisement

JOIN US ON

Telegram