ਮਜੀਠੀਆ ’ਤੇ ਭਗਵੰਤ ਮਾਨ ਦਾ ਤਿੱਖਾ ਵਾਰ ਹੁਣ ਕੀ ਬੋਲ ਗਏ

ਮੋਗਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਨਸ਼ਾ ਵਿਰੋਧੀ ਰੈਲੀ ਕੀਤੀ ਗਈ। ਰੈਲੀ ਦੌਰਾਨ ਸੀਐਮ ਭਗਵੰਤ ਮਾਨ ਨੇ ਵਿਰੋਧੀਆਂ ਨੂੰ ਤਿੱਖੇ ਜਵਾਬ ਦਿੱਤੇ। ਉਹਨਾਂ ਕਿਹਾ ਕਿ ਉਹ ਕਿਤੇ ਜਾਣ ਵਾਲੇ ਨਹੀਂ, ਸਗੋਂ ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਜੜ੍ਹਾਂ ਵਿੱਚ ਬੈਠ ਕੇ ਮੁਕਾਬਲਾ ਕਰਨਗੇ।

ਸੀਐਮ ਮਾਨ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਖਿਡਾਰੀ ਮਸ਼ਹੂਰ ਹੁੰਦੇ ਸਨ, ਪਰ ਵਿਰੋਧੀ ਸਰਕਾਰਾਂ ਨੇ ਪੰਜਾਬ ਨੂੰ ਨਸ਼ਿਆਂ ਨਾਲ ਜੋੜ ਦਿੱਤਾ। ਬਿਨਾਂ ਨਾਮ ਲਏ ਉਹਨਾਂ ਨੇ ਬਿਕਰਮ ਸਿੰਘ ਮਜੀਠੀਆ ’ਤੇ ਵੀ ਤਿੱਖਾ ਨਿਸ਼ਾਨਾ ਸਾਧਿਆ।

ਉੱਧਰ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਿੰਡ-ਪਿੰਡ ਜਾ ਕੇ ਦੱਸੋ ਕਿ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਸਮੇਂ ਪੰਜਾਬ ਵਿੱਚ ਨਸ਼ਾ ਵਧਿਆ। ਉਹਨਾਂ ਕਿਹਾ ਕਿ ਪਹਿਲੀ ਵਾਰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋ ਰਹੀ ਹੈ ਅਤੇ ਲੋਕ ਹੋਰ ਪਾਰਟੀਆਂ ਨੂੰ ਵੋਟ ਨਾ ਦੇਣ।

ਜ਼ਿਕਰਯੋਗ ਹੈ ਕਿ ਕੱਲ੍ਹ ਅਚਾਨਕ ਸੀਐਮ ਭਗਵੰਤ ਮਾਨ ਦੀ ਤਬੀਅਤ ਖ਼ਰਾਬ ਹੋ ਗਈ ਸੀ, ਜਿਸ ਤੋਂ ਬਾਅਦ ਉਹਨਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਅੱਜ ਦੁਪਹਿਰ ਡਿਸਚਾਰਜ ਹੋਣ ਮਗਰੋਂ ਉਹ ਹੈਲੀਕਾਪਟਰ ਰਾਹੀਂ ਮੋਗਾ ਰੈਲੀ ਵਿੱਚ ਸ਼ਾਮਲ ਹੋਣ ਪਹੁੰਚੇ।

JOIN US ON

Telegram
Sponsored Links by Taboola