ਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!
ਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!
#farmers #farmersprotest #centergovernment #indiagovernment #pmnarindermodi
ਨਵੇਂ ਸਾਲ ਦੇ ਪਹਿਲੇ ਦਿਨ ਕੇਂਦਰ ਸਰਕਾਰ ਨੇ ਪਹਿਲੀ ਕੈਬਨਿਟ ਮੀਟਿੰਗ ਵਿੱਚ ਕਿਸਾਨਾਂ ਲਈ ਅਹਿਮ ਪ੍ਰਸਤਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਵਿੱਚ ਸਰਕਾਰ ਨੇ ਡੀਏਪੀ ਖਾਦ ਬਣਾਉਣ ਵਾਲੀਆਂ ਕੰਪਨੀਆਂ ਲਈ ਇੱਕ ਵਿਸ਼ੇਸ਼ ਪੈਕੇਜ ਨੂੰ ਮਨਜ਼ੂਰੀ ਦਿੱਤੀ ਹੈ। ਇਸ ਨਾਲ ਕਿਸਾਨਾਂ ਨੂੰ ਡੀਏਪੀ ਲਈ ਜ਼ਿਆਦਾ ਪੈਸੇ ਨਹੀਂ ਦੇਣੇ ਪੈਣਗੇ ਤੇ ਉਹ ਖਾਦਾਂ 'ਤੇ ਜ਼ਿਆਦਾ ਸਬਸਿਡੀ ਲੈ ਸਕਣਗੇ। ਡੀਏਪੀ ਬਣਾਉਣ ਵਾਲੀਆਂ ਕੰਪਨੀਆਂ ਨੂੰ ਦਿੱਤੀ ਜਾਣ ਵਾਲੀ ਸਬਸਿਡੀ ਤੋਂ ਇਲਾਵਾ ਸਰਕਾਰ ਵਿੱਤੀ ਸਹਾਇਤਾ ਵੀ ਦੇਵੇਗੀ।
ਸਾਲ 2025 ਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਕੇਂਦਰ ਸਰਕਾਰ ਨੇ ਡੀਏਪੀ ਖਾਦ ਬਣਾਉਣ ਵਾਲਿਆਂ ਨੂੰ ਰਾਹਤ ਦਿੱਤੀ ਹੈ। ਇਸ ਤਹਿਤ ਸਬਸਿਡੀ ਤੋਂ ਇਲਾਵਾ ਉਨ੍ਹਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਨ੍ਹਾਂ ਫੈਸਲਿਆਂ ਦਾ ਉਦੇਸ਼ ਖੇਤੀਬਾੜੀ ਉਤਪਾਦਕਤਾ ਨੂੰ ਹੁਲਾਰਾ ਦੇਣਾ, ਕਿਸਾਨਾਂ ਦੀ ਵਿੱਤੀ ਮਦਦ ਕਰਨਾ ਤੇ ਜ਼ਰੂਰੀ ਖਾਦਾਂ ਤੱਕ ਸਸਤੀ ਪਹੁੰਚ ਪ੍ਰਦਾਨ ਕਰਨਾ ਹੈ।
ਇਸ ਦੌਰਾਨ ਕੇਂਦਰੀ ਮੰਤਰੀ ਮੰਡਲ ਦਾ ਇੱਕ ਹੋਰ ਫੈਸਲਾ ਵੀ ਆਇਆ ਹੈ ਜਿਸ ਤਹਿਤ ਕਿਸਾਨਾਂ ਲਈ ਬੀਮਾ ਯੋਜਨਾ ਨੂੰ ਹੋਰ ਆਕਰਸ਼ਕ ਬਣਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਫਸਲ ਬੀਮਾ ਯੋਜਨਾ ਨੂੰ ਸਰਲ ਬਣਾਉਣ ਲਈ ਇਸ ਦੇ ਨਿਯਮਾਂ ਵਿੱਚ ਸੋਧ ਕੀਤੀ ਜਾਵੇਗੀ। ਇਸ ਨਾਲ ਇਹ ਯਕੀਨੀ ਬਣਾਉਣ ਦੀ ਵਿਵਸਥਾ ਕੀਤੀ ਜਾਵੇਗੀ ਕਿ ਫਸਲਾਂ ਦਾ ਸਸਤੇ ਭਾਅ ਤੇ ਆਸਾਨ ਨਿਯਮਾਂ ਤਹਿਤ ਬੀਮਾ ਕੀਤਾ ਜਾਵੇ।