Sheetal Angural ਭਾਜਪਾ ਉਮੀਦਵਾਰ ਸ਼ੀਤਲ ਅੰਗੂਰਾਲ ਨੇ ਕੀਤਾ ਜ਼ਬਰਦਸਤ ਹੰਗਾਮਾ, ਕਿਹਾ-ਆਪ ਨੇ ਪਾੜੇ ਭਾਜਪਾ ਦੇ ਪੋਸਟਰ, ਜਾਣੋ ਪੂਰਾ ਵਿਵਾਦ
ਜਲੰਧਰ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਭਾਜਪਾ ਉਮੀਦਵਾਰ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਨਿਗਮ ਦੇ ਜ਼ੋਨਲ ਦਫ਼ਤਰ ਦੇ ਬਾਹਰ ਹੰਗਾਮਾ ਕੀਤਾ। ਉਨ੍ਹਾਂ ਵੱਲੋਂ ਇਸ ਮੌਕੇ ਆਮ ਆਦਮੀ ਪਾਰਟੀ ਉੱਤੇ ਜਮ ਕੇ ਨਿਸ਼ਾਨੇ ਸਾਧੇ ਗਏ ਹਨ।
ਅੰਗੁਰਾਲ ਨੇ ਦੋਸ਼ ਲਾਇਆ ਹੈ ਕਿ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਭਾਜਪਾ ਵਰਕਰਾਂ ਵੱਲੋਂ ਲਾਏ ਗਏ ਪੋਸਟਰਾਂ ਨੂੰ ‘ਆਪ’ ਆਗੂਆਂ ਤੇ ਵਰਕਰਾਂ ਵੱਲੋਂ ਪਾੜ ਦਿੱਤਾ ਜਾਂਦਾ ਹੈ ਤੇ ‘ਆਪ’ ਆਗੂਆਂ ਦੇ ਪੋਸਟਰਾਂ ਨੂੰ ਹਟਾਇਆ ਨਹੀਂ ਜਾਂਦਾ। ਅੰਗੁਰਾਲ ਨੇ ਦੋਸ਼ ਲਾਇਆ ਹੈ ਕਿ ਸੂਬੇ ਵਿੱਚ ‘ਆਪ’ ਦੀ ਸਰਕਾਰ ਹੋਣ ਕਾਰਨ ਸਰਕਾਰ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਕਿਹਾ- ਚੋਣਾਂ 'ਚ ਅਧਿਕਾਰੀਆਂ ਵੱਲੋਂ ਆਮ ਆਦਮੀ ਪਾਰਟੀ ਦੀ ਮਦਦ ਕੀਤੀ ਜਾ ਰਹੀ ਹੈ। ਲੋਕ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਆਪਣੇ ਇਲਾਕਿਆਂ ਵਿੱਚ ਨਹੀਂ ਵੜਨ ਦੇ ਰਹੇ ਹਨ ਅਤੇ ਨਾ ਹੀ ਉਨ੍ਹਾਂ ਦੇ ਬੋਰਡ ਅਤੇ ਝੰਡੇ ਲਾ ਰਹੇ ਹਨ, ਜਿਸ ਕਾਰਨ 'ਆਪ' ਆਗੂ ਸਰਕਾਰੀ ਅਧਿਕਾਰੀਆਂ ਦੀ ਮਦਦ ਨਾਲ ਚੌਕਾਂ ਅਤੇ ਚੌਰਾਹਿਆਂ 'ਤੇ ਸਰਕਾਰੀ ਜਾਇਦਾਦਾਂ 'ਤੇ ਆਪਣੇ ਪੋਸਟਰ ਅਤੇ ਬੋਰਡ ਲਗਾ ਰਹੇ ਹਨ।