ਪੰਜਾਬ ਦੀ ਸਾਂਝ ਨਹੀਂ ਤੋੜ ਸਕਦੇ , CM ਮਾਨ ਦਾ ਵਿਰੋਧੀਆਂ ਨੂੰ ਠੋਕਵਾਂ ਜਵਾਬ
77ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ‘ਚ ਤਿਰੰਗਾ ਲਹਿਰਾਇਆ। ਇਸ ਤੋਂ ਬਾਅਦ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ।
CM ਮਾਨ ਨੇ ਕਿਹਾ ਕਿ ਆਜ਼ਾਦੀ ਦੀ ਲੜਾਈ ‘ਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਨੇ। ਦੇਸ਼ ਦੀ ਵੰਡ ਸਮੇਂ ਵੀ ਸਭ ਤੋਂ ਵੱਡਾ ਨੁਕਸਾਨ ਪੰਜਾਬ ਨੇ ਝੱਲਿਆ। ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ ‘ਚ ਪੰਜਾਬੀਆਂ ਦਾ ਵੱਡਾ ਯੋਗਦਾਨ ਹੈ।
ਉਨ੍ਹਾਂ ਗੈਂਗਸਟਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੁਰਮ ਦੀ ਦੁਨੀਆ ਛੱਡ ਦਿਓ, ਨਹੀਂ ਤਾਂ ਸਖ਼ਤ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਦੀ ਮਦਦ ਕਰਨ ਵਾਲਿਆਂ ਨੂੰ ਵੀ ਨਹੀਂ ਬਖ਼ਸ਼ਿਆ ਜਾਵੇਗਾ।
CM ਮਾਨ ਨੇ ਕਿਹਾ ਕਿ ਪੰਜਾਬ ‘ਚ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸਨੂੰ ਕਦੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਨਸ਼ਿਆਂ ਖ਼ਿਲਾਫ਼ ਆਰ-ਪਾਰ ਦੀ ਲੜਾਈ ਚੱਲ ਰਹੀ ਹੈ ਅਤੇ ਇਸ ਲਈ ਹੈਲਪਲਾਈਨ ਨੰਬਰ 98991-0002 ਜਾਰੀ ਕੀਤਾ ਗਿਆ ਹੈ।
ਇਸ ਦੇ ਨਾਲ ਹੀ CM ਮਾਨ ਨੇ ਐਲਾਨ ਕੀਤਾ ਕਿ ਕੱਲ੍ਹ ਸੂਬੇ ਦੇ ਸਾਰੇ ਸਕੂਲਾਂ ‘ਚ ਛੁੱਟੀ ਰਹੇਗੀ।






















