ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ

Continues below advertisement

ਲੁਧਿਆਣਾ ਵਿੱਚ ਇੱਕ ਮਹਿਲਾ ਨਾਲ ਚੇਨ ਸਨੈਚਿੰਗ ਦੀ ਕੋਸ਼ਿਸ਼ ਲੋਕਾਂ ਦੀ ਸੂਝ-ਬੂਝ ਕਾਰਨ ਨਾਕਾਮ ਹੋ ਗਈ। ਵਾਰਦਾਤ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਦੋ ਬਾਈਕ ਸਵਾਰ ਨੌਜਵਾਨ ਮਹਿਲਾ ਨੂੰ ਨਿਸ਼ਾਨਾ ਬਣਾਉਂਦੇ ਦਿਖਾਈ ਦੇ ਰਹੇ ਹਨ।

ਜਾਣਕਾਰੀ ਮੁਤਾਬਕ ਸੋਮਵਾਰ ਸ਼ਾਮ ਦਸ਼ਮੇਸ਼ ਨਗਰ ਇਲਾਕੇ ਵਿੱਚ ਇੱਕ ਮਹਿਲਾ ਆਪਣੀ ਧੀ ਨਾਲ ਦਵਾਈ ਲੈਣ ਲਈ ਦੁਕਾਨ 'ਤੇ ਗਈ ਸੀ। ਇਸ ਦੌਰਾਨ ਬਾਈਕ 'ਤੇ ਆਏ ਦੋ ਨੌਜਵਾਨਾਂ ਨੇ ਉਸ ਦੇ ਗਲੇ ਵਿੱਚੋਂ ਚੇਨ ਖੋਹਣ ਦੀ ਕੋਸ਼ਿਸ਼ ਕੀਤੀ।

ਮਹਿਲਾ ਨੇ ਹਿੰਮਤ ਦਿਖਾਉਂਦੇ ਹੋਏ ਰੌਲਾ ਪਾ ਦਿੱਤਾ ਅਤੇ ਲੁਟੇਰਿਆਂ ਦਾ ਵਿਰੋਧ ਕੀਤਾ। ਰੌਲਾ ਸੁਣ ਕੇ ਆਲੇ-ਦੁਆਲੇ ਦੇ ਦੁਕਾਨਦਾਰ ਅਤੇ ਲੋਕ ਮੌਕੇ 'ਤੇ ਪਹੁੰਚ ਗਏ। ਲੋਕਾਂ ਨੇ ਇੱਕ ਮੁਲਜ਼ਮ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ, ਜਦਕਿ ਉਸ ਦਾ ਸਾਥੀ ਬਾਈਕ 'ਤੇ ਫਰਾਰ ਹੋ ਗਿਆ।

ਪ੍ਰਤੱਖਦਰਸ਼ੀਆਂ ਮੁਤਾਬਕ ਕਾਬੂ ਕੀਤੇ ਨੌਜਵਾਨ ਨੇ ਆਪਣੀ ਗਲਤੀ ਮੰਨਦਿਆਂ ਲੋਕਾਂ ਤੋਂ ਮਾਫ਼ੀ ਵੀ ਮੰਗੀ।

ਇਹ ਪੂਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਬੂ ਕੀਤੇ ਗਏ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ, ਜਦਕਿ ਫਰਾਰ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ।

JOIN US ON

Telegram
Continues below advertisement
Sponsored Links by Taboola