ਜੱਟ ਨੂੰ ਵੇਖਣ ਲਈ CM ਨੇ ਲਾਏ 32 ਕੈਮਰੇ: ਮਜੀਠੀਆ

ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਅੱਜ ਯਾਨੀਕਿ 3 ਫਰਵਰੀ ਜੇਲ੍ਹ ਤੋਂ ਰਿਹਾਈ ਹੋ ਗਈ ਹੈ। ਉਹ ਜੇਲ੍ਹ ਤੋਂ ਬਾਹਰ ਆ ਗਏ ਹਨ। ਉਹ ਚਿੱਟੇ ਰੰਗ ਦੇ ਕੁੜਤੇ-ਪਜ਼ਾਮੇ ਅਤੇ ਨੀਲੀ ਰੰਗ ਦੀ ਪੱਗ ਪਾਈ ਹੈ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਨੇ ਮੁੱਛਾਂ ਨੂੰ ਤਾਅ ਵੀ ਦਿੱਤਾ। ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਉਨ੍ਹਾਂ ਨੂੰ ਲੈਣ ਲਈ ਪਹੁੰਚੀ। ਜੇਲ੍ਹ ਤੋਂ ਬਾਹਰ ਆਉਂਦੇ ਹੀ ਉਨ੍ਹਾਂ ਨੇ ਸਮਰਥਕਾਂ ਵੱਲ ਹੱਥ ਜੋੜ ਕੇ ਧੰਨਵਾਦ ਕੀਤਾ। ਉਨ੍ਹਾਂ ਨੇ ਗੁਰੂ ਸਾਹਿਬ ਦਾ ਧੰਨਵਾਦ ਕੀਤਾ।

ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਕਲੇਰ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮ ਦੇਰ ਨਾਲ ਅਪਡੇਟ ਹੋਏ ਸਨ, ਜਿਸ ਤੋਂ ਬਾਅਦ ਕਾਗਜ਼ੀ ਕਾਰਵਾਈ ਪੂਰੀ ਕੀਤੀ ਗਈ। ਰਿਹਾਈ ਤੋਂ ਬਾਅਦ ਬਿਕਰਮ ਮਜੀਠੀਆ ਸਭ ਤੋਂ ਪਹਿਲਾਂ ਪਟਿਆਲਾ ਵਿੱਚ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾਣਗੇ। ਇਸ ਤੋਂ ਬਾਅਦ ਉਹ ਅੰਮ੍ਰਿਤਸਰ ਜਾਂ ਚੰਡੀਗੜ੍ਹ ਰੁਖ ਕਰ ਸਕਦੇ ਹਨ।

JOIN US ON

Telegram
Sponsored Links by Taboola