ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!

Continues below advertisement

ਅਕਾਲੀ ਆਗੂਆਂ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਦਾ ਇਹ ਪ੍ਰੋਗਰਾਮ ਲੋਕ ਮਿਲਣੀ ਨਹੀਂ, ਸਗੋਂ ਪਹਿਲਾਂ ਤੋਂ ਤੈਅ ਕੀਤਾ ਗਿਆ ਇੱਕ ਸਿਆਸੀ ਪ੍ਰੋਗਰਾਮ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਮਹਿਲ ਕਲਾਂ ਦੇ ਗੁਰਦੁਆਰਾ ਸਾਹਿਬ ਵਿੱਚ ਮੌਜੂਦ ਅਕਾਲੀ ਵਰਕਰਾਂ ਨੂੰ ਪੁਲਿਸ ਨੇ ਬਾਹਰ ਨਹੀਂ ਨਿਕਲਣ ਦਿੱਤਾ।

ਅਕਾਲੀ ਆਗੂ ਸੁਖਵਿੰਦਰ ਸਿੰਘ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸੰਗਤ ਦਰਸ਼ਨਾਂ ਵਿੱਚ ਹਰ ਕਿਸੇ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਮਿਲਦਾ ਸੀ, ਪਰ ਹੁਣ ਸਰਕਾਰ ਲੋਕਾਂ ਦੇ ਸਵਾਲਾਂ ਤੋਂ ਭੱਜ ਰਹੀ ਹੈ। ਉਨ੍ਹਾਂ ਬਿਜਲੀ ਦੀ ਘਾਟ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਵੀ ਸਰਕਾਰ 'ਤੇ ਨਿਸ਼ਾਨਾ ਸਾਧਿਆ।

ਉੱਥੇ ਹੀ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਆਗੂ ਰਜਿੰਦਰ ਸਿੰਘ ਦਰਾਕਾ ਨੇ ਦੋਸ਼ ਲਾਇਆ ਕਿ ਕਿਸਾਨ ਆਗੂਆਂ ਨੂੰ ਪਹਿਲਾਂ ਹੀ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਉਹ MSP, ਨਸ਼ਿਆਂ ਅਤੇ ਫ਼ਸਲਾਂ ਦੇ ਨੁਕਸਾਨ ਬਾਰੇ ਸਵਾਲ ਪੁੱਛਣ ਆਏ ਸਨ, ਪਰ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ।

ਕਿਸਾਨਾਂ ਦਾ ਦੋਸ਼ ਹੈ ਕਿ ਜਦੋਂ ਉਹ ਬੈਰੀਕੇਡ ਪਾਰ ਕਰਕੇ ਅੱਗੇ ਵਧੇ ਤਾਂ ਪੁਲਿਸ ਨੇ ਧੱਕਾਮੁੱਕੀ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ।

ਬਾਅਦ ਵਿੱਚ ਪ੍ਰਸ਼ਾਸਨ ਵੱਲੋਂ ਕਿਸਾਨ ਆਗੂਆਂ ਨੂੰ ਮੁੱਖ ਮੰਤਰੀ ਨਾਲ ਮੁਲਾਕਾਤ ਕਰਵਾਉਣ ਦਾ ਭਰੋਸਾ ਦਿੱਤਾ ਗਿਆ, ਜਿਸ ਤੋਂ ਬਾਅਦ ਪ੍ਰਦਰਸ਼ਨ ਸਮਾਪਤ ਹੋ ਗਿਆ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। 

JOIN US ON

Telegram
Continues below advertisement
Sponsored Links by Taboola