328 ਸਰੂਪਾਂ ਦੇ ਮਾਮਲੇ ‘ਚ CM ਮਾਨ ਦਾ ਵੱਡਾ ਬਿਆਨ
ਮਜੀਠਾ ‘ਚ ਹੋਈ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲੀ ਦਲ ਅਤੇ ਬਾਦਲ ਪਰਿਵਾਰ ‘ਤੇ ਤਿੱਖਾ ਹਮਲਾ ਕੀਤਾ। CM ਮਾਨ ਨੇ ਕਿਹਾ ਕਿ ਜੇ ਅਕਾਲੀ ਦਲ ਮੁੜ ਸੱਤਾ ‘ਚ ਆਇਆ ਤਾਂ ਫਿਰ ਤੋਂ ਬੇਅਦਬੀ, ਨਿਰਦੋਸ਼ ਪ੍ਰਦਰਸ਼ਨਕਾਰੀਆਂ ‘ਤੇ ਗੋਲੀਆਂ ਅਤੇ ਜ਼ੁਲਮ ਦਾ ਦੌਰ ਸ਼ੁਰੂ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ SGPC ਦੇ ਪ੍ਰਧਾਨ ਆਪਣੇ ਆਪ ਨੂੰ ਗੁਰੂ ਗੋਬਿੰਦ ਸਿੰਘ ਜੀ ਦਾ ਸਿਪਾਹੀ ਕਹਿਣ ਦੀ ਥਾਂ ਸੁਖਬੀਰ ਬਾਦਲ ਦਾ ਸਿਪਾਹੀ ਦੱਸਦੇ ਹਨ, ਜੋ ਬਹੁਤ ਦੁੱਖ ਦੀ ਗੱਲ ਹੈ। ਐਸੇ ਵਿਅਕਤੀ ਤੋਂ ਪੰਜਾਬ ਦੀ ਭਲਾਈ ਦੀ ਉਮੀਦ ਨਹੀਂ ਕੀਤੀ ਜਾ ਸਕਦੀ। CM ਮਾਨ ਨੇ ਕਿਹਾ ਕਿ ਧਾਰਮਿਕ ਸੰਸਥਾਵਾਂ ਨੂੰ ਗੁਰੂ ਸਾਹਿਬ ਦੀ ਸੇਵਾ ਕਰਨੀ ਚਾਹੀਦੀ ਹੈ, ਕਿਸੇ ਰਾਜਨੀਤਿਕ ਪਰਿਵਾਰ ਦਾ ਪੱਖ ਨਹੀਂ ਲੈਣਾ ਚਾਹੀਦਾ।
CM ਮਾਨ ਨੇ ਕਿਹਾ ਕਿ ਰਾਸ਼ਟਰਪਤੀ ਦੇ ਪ੍ਰੋਗਰਾਮ ‘ਚ ਜਾਣ ਦੀ ਥਾਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਾ ਉਨ੍ਹਾਂ ਲਈ ਜ਼ਿਆਦਾ ਜ਼ਰੂਰੀ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਸਭ ਤੋਂ ਉੱਚਾ ਹੈ। SGPC ਅਤੇ ਅਕਾਲੀਆਂ ਦੀ ਲਾਪਰਵਾਹੀ ਕਾਰਨ ਹੀ ਸਰਕਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਪਾਵਨ ਸਰੂਪਾਂ ਦੀ ਜਾਂਚ ਲਈ SIT ਬਣਾਉਣੀ ਪਈ। ਉਨ੍ਹਾਂ ਸਾਫ਼ ਕੀਤਾ ਕਿ ਸਰਕਾਰ ਦਾ ਮਕਸਦ ਸਿਰਫ਼ ਸਰੂਪਾਂ ਦਾ ਪਤਾ ਲਗਾਉਣਾ ਹੈ, ਧਾਰਮਿਕ ਸੰਸਥਾਵਾਂ ‘ਚ ਦਖ਼ਲ ਦੇਣਾ ਨਹੀਂ।