ਪੜਚੋਲ ਕਰੋ

ਪੰਜਾਬ ਦੇ ਹਾਲਾਤਾਂ 'ਤੇ ਕੇਂਦਰ ਸਰਕਾਰ 'ਤੇ CM ਦਾ ਤਿੱਖਾ ਹਮਲਾ!

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁਹਾਲੀ ਦੇ ਫੇਜ਼-8 ਸਥਿਤ ਵਿਕਾਸ ਭਵਨ ਵਿਖੇ ਕਰਵਾਏ ਇੱਕ ਸਮਾਰੋਹ ਦੌਰਾਨ 2800 ਨਵੇਂ ਡਿਪੂ ਹੋਲਡਰਾਂ ਨੂੰ ਨਿਯੁਕਤੀ ਅਤੇ ਅਲਾਟਮੈਂਟ ਪੱਤਰ ਸੌਂਪੇ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਹ ਲਾਇਸੰਸ ਪੂਰੀ ਕਾਨੂੰਨੀ ਪ੍ਰਕਿਰਿਆ ਤਹਿਤ ਦਿੱਤੇ ਗਏ ਹਨ। ਇਨ੍ਹਾਂ ਨਵੇਂ ਡਿਪੂਆਂ ਦੇ ਖੁੱਲ੍ਹਣ ਨਾਲ ਪੰਜਾਬ ਦੇ ਲਗਪਗ ਸਾਢੇ ਪੰਜ ਲੱਖ ਪਰਿਵਾਰਾਂ ਨੂੰ 'ਮੇਰੀ ਰਸੋਈ ਕਿੱਟ' ਅਤੇ ਹੋਰ ਰਾਸ਼ਨ ਉਨ੍ਹਾਂ ਦੇ ਘਰਾਂ ਦੇ ਬਿਲਕੁਲ ਨੇੜੇ ਆਸਾਨੀ ਨਾਲ ਮਿਲ ਸਕੇਗਾ। ਉਨ੍ਹਾਂ ਨੇ ਨਵੇਂ ਚੁਣੇ ਗਏ ਡਿਪੂ ਹੋਲਡਰਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ।

ਆਪਣੇ ਭਾਸ਼ਣ ਦੌਰਾਨ ਮੁੱਖ ਮੰਤਰੀ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ 'ਤੇ ਤਿੱਖੇ ਨਿਸ਼ਾਨੇ ਸੇਧੇ। ਉਨ੍ਹਾਂ ਕਿਹਾ ਕਿ ਕਾਂਗਰਸੀ ਕਦੇ ਵੀ ਪੰਜਾਬ ਦੇ ਹਿੱਤਾਂ ਦੀ ਲੜਾਈ ਨਹੀਂ ਲੜਦੇ, ਸਗੋਂ ਸਿਰਫ਼ ਆਪਣੀ ਕੁਰਸੀ ਬਚਾਉਣ ਵਿੱਚ ਲੱਗੇ ਹੋਏ ਹਨ। ਮਾਨ ਨੇ ਦੋਸ਼ ਲਾਇਆ ਕਿ ਇਹ ਤਿੰਨੋਂ ਪਾਰਟੀਆਂ ਅੰਦਰਖਾਤੇ ਇਕੱਠੀਆਂ ਹਨ ਅਤੇ ਇਨ੍ਹਾਂ ਦਾ ਇੱਕੋ-ਇੱਕ ਮਕਸਦ ਭਗਵੰਤ ਮਾਨ ਦਾ ਵਿਰੋਧ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ਦੇ ਨਾਲ ਹਨ, ਇਸ ਲਈ ਉਨ੍ਹਾਂ ਨੂੰ ਵਿਰੋਧੀਆਂ ਦੀ ਪਰਵਾਹ ਨਹੀ

ਮੁੱਖ ਮੰਤਰੀ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਭਵਿੱਖ ਵਿੱਚ ਵਿਰੋਧੀ ਪਾਰਟੀਆਂ ਦੀ ਸਰਕਾਰ ਬਣਦੀ ਹੈ, ਤਾਂ ਉਹ ਮੌਜੂਦਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਬੰਦ ਕਰ ਦੇਣਗੇ। ਖ਼ਾਸ ਕਰਕੇ ਔਰਤਾਂ ਨੂੰ ਮਿਲਣ ਵਾਲੀ 1000 ਅਤੇ 1500 ਰੁਪਏ ਦੀ ਵਿੱਤੀ ਸਹਾਇਤਾ ਬੰਦ ਹੋਣ ਦਾ ਖਦਸ਼ਾ ਹੈ। ਉਨ੍ਹਾਂ ਨੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ 'ਤੇ ਵੀ ਪੰਜਾਬ ਨੂੰ ਲੁੱਟਣ ਦੇ ਗੰਭੀਰ ਦੋਸ਼ ਲਾਏ।

ਮੁੱਖ ਮੰਤਰੀ ਨੇ ਸ਼੍ਰੋਮਣੀ ਕਮੇਟੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਜਦੋਂ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀ ਕਾਂਡ ਅਤੇ ਹੋਰ ਮਾਮਲਿਆਂ ਲਈ ਅਕਾਲ ਤਖ਼ਤ ਸਾਹਿਬ 'ਤੇ ਜਾ ਕੇ ਆਪਣੀ ਗਲਤੀ ਕਬੂਲ ਕੀਤੀ ਸੀ, ਉਦੋਂ ਉਨ੍ਹਾਂ ਖ਼ਿਲਾਫ਼ ਗੁਰਦੁਆਰਿਆਂ ਦੇ ਬਾਹਰ ਪੋਸਟਰ ਕਿਉਂ ਨਹੀਂ ਲਗਾਏ ਗਏ? ਉਨ੍ਹਾਂ ਕਿਹਾ ਕਿ ਅੱਜ ਸਰਕਾਰ ਖ਼ਿਲਾਫ਼ ਪੋਸਟਰ ਲਗਾਉਣ ਵਾਲੇ ਆਗੂ ਵੀ ਪਹਿਲਾਂ ਆਪਣੀਆਂ ਪਤਨੀਆਂ, ਮਾਵਾਂ ਅਤੇ ਧੀਆਂ ਦੇ 'ਸਤਿਕਾਰ ਯੋਜਨਾ' ਤਹਿਤ ਫ਼ਾਰਮ ਭਰ ਕੇ ਲਾਹਾ ਲੈਂਦੇ ਹਨ।

ਭਗਵੰਤ ਮਾਨ ਨੇ ਆਪਣੀ ਸਰਕਾਰ ਦੇ ਪਿਛਲੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਿੱਖਿਆ, ਸਿਹਤ, ਮੁਫ਼ਤ ਬਿਜਲੀ ਅਤੇ ਨਹਿਰੀ ਪਾਣੀ ਦੇ ਖੇਤਰ ਵਿੱਚ ਕੀਤੀਆਂ ਵੱਡੀਆਂ ਪ੍ਰਾਪਤੀਆਂ ਦਾ ਵੇਰਵਾ ਵੀ ਸਾਂਝਾ ਕੀਤਾ। ਇਸ ਸਮਾਰੋਹ ਵਿੱਚ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ, ਵਰਿੰਦਰ ਸ਼ਰਮਾ, ਮੁਹਾਲੀ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਵਿਧਾਇਕ ਬੁੱਧਰਾਮ ਸਮੇਤ ਕਈ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।

ਵੀਡੀਓਜ਼ ਖ਼ਬਰਾਂ

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਟਾਪ ਹੈਡਲਾਈਨ

West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget