ਪੜਚੋਲ ਕਰੋ
Advertisement
328 ਪਾਵਨ ਸਰੂਪ ਮਾਮਲਾ - ਵੱਖ-ਵੱਖ ਮੰਗਾਂ ਨੂੰ ਲੈ ਕੇ ਸਤਿਕਾਰ ਕਮੇਟੀ ਵੱਲੋਂ ਧਰਨਾ ਜਾਰੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਸਿੱਖ ਜਥੇਬੰਦੀਆਂ ਸ਼੍ਰੋਮਣੀ ਕਮੇਟੀ ਖਿਲਾਫ ਡਟ ਗਈਆਂ ਹਨ। ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਬੀਤੇ ਦਿਨ ਤੋਂ ਰੋਸ ਧਰਨਾ ਲਾਇਆ ਗਿਆ ਹੈ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਗੁਰਦਵਾਰਾ ਬਾਬਾ ਅਟੱਲ ਰਾਏ ਵਾਲੇ ਰਸਤੇ, ਗੁਰੂ ਰਾਮਦਾਸ ਸਰਾਂ ਦੇ ਨਜ਼ਦੀਕ ਤੇ ਮੰਜੀ ਸਾਹਿਬ ਦੀਵਾਨ ਹਾਲ ਨੂੰ ਜਾਂਦੇ ਰਸਤਿਆਂ 'ਤੇ ਟੀਨਾਂ ਨਾਲ ਬੈਰੀਕੇਡਿੰਗ ਕਰ ਦਿੱਤੀ ਗਈ ਹੈ ਤਾਂ ਕਿ ਆਮ ਸ਼ਰਧਾਲੂ ਰੋਸ ਧਰਨੇ ਵਾਲੇ ਪਾਸੇ ਨਾ ਜਾ ਸਕਣ। ਹੁਣ ਸਰਾਂ ਵਾਲੇ ਪਾਸਿਉਂ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਲੰਗਰ ਗੁਰੂ ਰਾਮਦਾਸ ਜੀ ਵਾਲੇ ਰਸਤੇ ਰਾਹੀਂ ਜਾਂ ਘੰਟਾ ਘਰ ਮਾਈ ਸੇਵਾ ਵਾਲਾ ਬਾਜ਼ਾਰ ਤੇ ਆਟਾ ਮੰਡੀ ਵਾਲੇ ਰਸਤਿਆਂ ਰਾਹੀਂ ਦਰਸ਼ਨ ਕਰਨ ਜਾ ਰਹੇ ਹਨ।ਜ਼ਿਕਰਯੋਗ ਹੈ ਕਿ ਰੋਸ ਧਰਨੇ ਤੇ ਬੈਠੀਆਂ ਜਥੇਬੰਦੀਆਂ ਵੱਲੋਂ ਪਾਵਨ ਸਰੂਪਾਂ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਕਰਮਚਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਬੀਤੇ ਦਿਨ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੇ ਸਿੱਖ ਜਥੇਬੰਦੀਆਂ ਦਰਮਿਆਨ ਮੀਟਿੰਗ ਵੀ ਹੋਈ ਸੀ ਪਰ ਕੋਈ ਸਮਝੌਤਾ ਨਹੀਂ ਹੋ ਸਕਿਆ।
ਪੰਜਾਬ
ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,
Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp Sanjha
Navjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp Sanjha
Akali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha
Weather News |ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ! |Abp Sanjha
ਹੋਰ ਵੇਖੋ
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement